ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡੀਆ ਸੰਭਾਲਣ ਵਾਲਾ ਕਰੀਬੀ ਸਾਥੀ ਏਅਰਪੋਰਟ ਤੋਂ ਗ੍ਰਿਫ਼ਤਾਰ, ਯੂਕੇ ਜਾਣ ਤੋਂ ਪਹਿਲਾਂ ਧਰਿਆ ਗਿਆ

ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡੀਆ ਸੰਭਾਲਣ ਵਾਲਾ ਕਰੀਬੀ ਸਾਥੀ ਏਅਰਪੋਰਟ ਤੋਂ ਗ੍ਰਿਫ਼ਤਾਰ, ਯੂਕੇ ਜਾਣ ਤੋਂ ਪਹਿਲਾਂ ਧਰਿਆ ਗਿਆ

ਅੰਮ੍ਰਿਤਸਰ (ਵੀਓਪੀ ਬਿਊਰੋ) ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਤੇ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਖਿਲਾਫ਼ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਅਜਨਾਲਾ ਥਾਣੇ ‘ਤੇ ਹਮਲੇ ਤੋਂ ਬਾਅਦ ਅੰਮ੍ਰਿਤਪਾਲ ਦੇ ਸੋਸ਼ਲ ਮੀਡੀਆ ਨੂੰ ਸੰਭਾਲਣ ਵਾਲੇ ਗੁਰਿੰਦਰਪਾਲ ਸਿੰਘ ਔਜਲਾ ਨੂੰ ਵੀਰਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੇ ਉਸ ਨੂੰ ਹਵਾਈ ਅੱਡੇ ‘ਤੇ ਕਾਬੂ ਕਰ ਕੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ। ਉਹ ਯੂਨਾਈਟਿਡ ਕਿੰਗਡਮ (ਯੂ.ਕੇ.) ਜਾ ਰਿਹਾ ਸੀ। ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ਦੇ ਮਾਮਲੇ ‘ਚ 20 ਫਰਵਰੀ ਨੂੰ ਜਲੰਧਰ ‘ਚ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਜਲੰਧਰ ਕਮਿਸ਼ਨਰੇਟ ਦੀ ਪੁਲਿਸ ਨੇ ਉਸ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤਾ ਸੀ। ਉਹ ਜਲੰਧਰ ਦੇ ਕੁੱਕੜ ਪਿੰਡ ਦਾ ਰਹਿਣ ਵਾਲਾ ਹੈ। ਉਹ ਪਿਛਲੇ ਕੁਝ ਮਹੀਨਿਆਂ ਤੋਂ ਹੀ ਪੰਜਾਬ ਵਿੱਚ ਸੀ। ਜਲੰਧਰ ਦੇ ਡੀਸੀਪੀ (ਜਾਂਚ) ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਅਦਾਲਤ ਦੇ ਨਿਯਮਾਂ ਅਨੁਸਾਰ ਮੁਲਜ਼ਮਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ।

error: Content is protected !!