ਅਹੁਦਾ ਬਚਾਉਣ ਲਈ ਹਾਈਕੋਰਟ ਪਹੁੰਚੀ ਮਨੀਸ਼ਾ ਗੁਲਾਟੀ ਨੂੰ ਫਿਰ ਝਟਕਾ, ਮਾਨ ਸਰਕਾਰ ਨੇ ਮੁੜ ਅਹੁਦੇ ਤੋਂ ਹਟਾਇਆ

ਅਹੁਦਾ ਬਚਾਉਣ ਲਈ ਹਾਈਕੋਰਟ ਪਹੁੰਚੀ ਮਨੀਸ਼ਾ ਗੁਲਾਟੀ ਨੂੰ ਫਿਰ ਝਟਕਾ, ਮਾਨ ਸਰਕਾਰ ਨੇ ਮੁੜ ਅਹੁਦੇ ਤੋਂ ਹਟਾਇਆ

 

ਚੰਡੀਗੜ (ਵੀਓਪੀ ਬਿਊਰੋ) ਪੰਜਾਬ ਸਰਕਾਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਦਿੱਤੀ ਗਈ ਐਕਸਟੈਂਸ਼ਨ ਵਾਪਸ ਲੈਣ ਲਈ ਨੋਟਿਸ ਜਾਰੀ ਕੀਤਾ ਹੈ। ਮਾਨ ਸਰਕਾਰ ਨੇ ਉਨ੍ਹਾਂ ਦਾ ਐਕਸਟੈਂਸ਼ਨ ਰੱਦ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਪੰਜਾਬ ਸਰਕਾਰ ਦੇ ਹੁਕਮਾਂ ਨੂੰ ਗੁਲਾਟੀ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਨਿਯੁਕਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ 18 ਮਾਰਚ, 2024 ਤੱਕ ਉਸ ਦੀ ਮਿਆਦ ਵਧਾ ਦਿੱਤੀ ਗਈ ਸੀ।

error: Content is protected !!