ਅਜਨਾਲਾ ਵਿਖੇ ਧਰਨੇ ਵਾਲੀ ਜਗ੍ਹਾ ‘ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਵਰੂਪ ਦੇ ਸਤਿਕਾਰ ਲਈ ਬਣਾਈ 16 ਮੈਂਬਰੀ ਕਮੇਟੀ ਨੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪੀ ਆਪਣੀ ਰਿਪੋਰਟ, ਕੁਝ ਦਿਨਾਂ ‘ਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਹੋਵੇਗਾ ਫੈਸਲਾ

ਅਜਨਾਲਾ ਵਿਖੇ ਧਰਨੇ ਵਾਲੀ ਜਗ੍ਹਾ ‘ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਵਰੂਪ ਦੇ ਸਤਿਕਾਰ ਲਈ ਬਣਾਈ 16 ਮੈਂਬਰੀ ਕਮੇਟੀ ਨੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪੀ ਆਪਣੀ ਰਿਪੋਰਟ, ਕੁਝ ਦਿਨਾਂ ‘ਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਹੋਵੇਗਾ ਫੈਸਲਾ

 

ਅੰਮ੍ਰਿਤਸਰ (ਮਨਿੰਦਰ ਕੌਰ) ਕੁਝ ਹਫਤੇ ਪਹਿਲਾਂ ਅਜਨਾਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਬਹੁਤ ਸਾਰੇ ਰਾਜਨੀਤਿਕ ਪਾਰਟੀਆਂ ਅਤੇ ਸ਼ੋਸ਼ਲ ਮੀਡੀਆ ‘ਤੇ ਭਾਈ ਅਮ੍ਰਿਤਪਾਲ ਸਿੰਘ ਦੀ ਆਲੋਚਨਾ ਕੀਤੀ ਜਾ ਰਹੀ ਸੀ| ਕੀ ਧਰਨੇ ਵਾਲੀ ਜਗ੍ਹਾ ‘ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਵਰੂਪ ਲੈ ਕੇ ਜਾਣਾ ਮੰਦਭਾਗਾ ਹੈ| ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ 16 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਉਸ ਕਮੇਟੀ ਵੱਲੋਂ ਇਹ ਫੈਸਲਾ ਦਿੱਤਾ ਜਾਣਾ ਸੀ ਧਰਨੇ ਪ੍ਰਦਰਸ਼ਨ ਵਾਲੀ ਜਗ੍ਹਾ ਤੇ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲੈ ਜਾਣਾ ਠੀਕ ਹੈ ਜਾਂ ਗਲਤ

ਇਸ ਦੀ ਰਿਪੋਰਟ 16 ਮੈਂਬਰੀ ਕਮੇਟੀ ਦੇ ਕੋਰਡੀਨੇਟਰ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਗਈ| ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਕੀ ਪਿਛਲੇ 6 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਦੀ ਮੀਟਿੰਗ ਹੋਈ 16 ਮੈਂਬਰੀ ਕਮੇਟੀ ਵੱਲੋਂ ਵੀ ਆਪਣੇ ਵਿਚਾਰ ਰਖੇ ਗਏ ਅਤੇ ਹਰੇਕ ਮੈਂਬਰ ਵੱਲੋਂ ਆਪਣੇ ਵਿਚਾਰ ਲਿਖਤੀ ਰੂਪ ਵਿੱਚ ਰਜਿਸਟਰ ਵਿੱਚ ਦਿੱਤੇ ਗਏ ਹਨ|

ਇਹ ਸੀਲ ਬੰਦ ਰਿਪੋਰਟ ਅੱਜ ਉਹਨਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦਿੱਤੀ ਗਈ ਹੈ| ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਸ ਸਬੰਧੀ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਣ ਤੋਂ ਬਾਅਦ ਵੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਇਸ ਬਾਰੇ ਅਪਣਾ ਫ਼ੈਸਲਾ ਦੱਸਣਗੇ| ਫਿਲਹਾਲ ਇਸ ਰਿਪੋਟ ਬਾਰੇ ਕਿਸੇ ਵੀ ਤਰੀਕੇ ਦੀ ਜਾਣਕਾਰੀ ਜਨਤਕ ਨਹੀਂ ਕੀਤੀ ਜਾ ਸਕਦੀ| ਇਸਦੇ ਨਾਲ ਹੀ ਬੋਲਦੇ ਹੋਏ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਫੂਲਾ ਸਿੰਘ ਦੀ ਸ਼ਤਾਬਦੀ 14 ਮਾਰਚ ਨੂੰ ਮੰਜੀ ਸਾਹਿਬ ਦੀਵਾਨ ਹਾਲ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ| ਉਸ ਤੋਂ ਬਾਅਦ ਸਿੰਘ ਸਹਿਬਾਨ ਨੇ ਇਸ ਸਬੰਧੀ ਆਪਣਾ ਫੈਸਲਾ ਦੇਣਗੇ|

ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਧਰਨੇ ਚ ਨਾਲ ਲੈਕੇ ਜਾਣ ਦੇ ਦੱਸੇ ਜਾ ਰਹੇ ਤੱਥਾਂ ਨੂੰ ਲੈ ਕੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਸ ਬਾਰੇ ਸਿਰਫ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਆਪਣਾ ਫੈਸਲਾ ਦੇਣਗੇ|

error: Content is protected !!