ਹਲਕੇ ਦਾ ਸਰਬਪੱਖੀ ਵਿਕਾਸ ਮੇਰੀ ਪਹਿਲੀ ਤਰਜੀਹ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਗੁਰਦਾਸਪੁਰ, 13ਮਾਰਚ ( ਸੰਦੀਪ ਸਿੰਘ ਸਹੋਤਾ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਜਿਥੇ ਹਲਕੇ ਅੰਦਰ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣ ਕੇ ਉਨਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਜਿਸਦੇ ਚੱਲਦਿਆਂ ਅੱਜ ਉਨ੍ਹਾਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਰਾਹੀਂ ਹੱਲ ਕੀਤੀਆਂ ਗਈਆਂ।

      ਇਸ ਮੌਕੇ ਲੋਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਨਾਲ ਨਾਲ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਦੋਂ ਦੇ ਉਹ ਵਿਧਾਇਕ ਬਣੇ ਹਨ, ਬਟਾਲਾ ਸ਼ਹਿਰ ਅੰਦਰ ਵਿਕਾਸ ਕੰਮਾਂ ਵਿੱਚ ਵੱਡੇ ਪੱਧਰ ਤੇ ਤੇਜੀ ਵੇਖਣ ਨੂੰ ਮਿਲੀ ਹੈ, ਜਿਸ ਲਈ ਲੋਕ ਖੁਸ਼ ਹਨ।

       ਜਿਕਰਯੋਗ ਹੈ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵੱਖ ਵੱਖ ਵਿਕਾਸ ਕਾਰਜਾਂ ਦੇ ਨਾਲ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਨਗਰ ਨਿਗਮ ਵਲੋਂ ਦਿਨ ਦੇ ਨਾਲ ਰਾਤ ਨੂੰ ਵੀ ਸਫਾਈ ਅਭਿਆਨ ਚਲਾਇਆ ਗਿਆ ਹੈ ਤਾਂ ਜੋ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਖੂਬਸੂਰਤ ਰੱਖਿਆ ਜਾ ਸਕੇ। ਵਿਕਾਸ ਕਾਰਜਾਂ ਤਹਿਤ ਮੁਰਗੀ ਮੁਹੱਲੇ ਤੋਂ ਦਾਣਾ ਮੰਡੀ ਬਟਾਲਾ ਤੱਕ ਸੜਕ ਦਾ ਨਿਰਮਾਣ ਕਰਵਾਇਆ ਗਿਆ ਹੈ। 03 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਬਟਾਲਾ-ਮਹਿਤਾ-ਜਲੰਧਰ ਸੜਕ ਉੱਪਰ ਸੀਵਰੇਜ਼ ਪਾਉਣ ਉਪਰੰਤ ਸੜਕ ਦੀ ਰਿਪੇਅਰ ਕੰਮ ਚੱਲ ਰਿਹਾ ਹੈ। ਬਟਾਲਾ ਦੇ ਸੁੰਦਰੀਕਰਨ ਲਈ 05 ਕਰੋੜ ਮੰਜੂਰ ਹੋ ਗਏ ਹਨ, ਜਿਸ ਨਾਲ ਵੱਖ-ਵੱਖ ਵਿਕਾਸ ਕਰਾਜ ਕਰਵਾਏ ਜਾਣਗੇ। 03 ਕਰੋੜ ਰੁਪਏ ਦੀ ਲਾਗਤ ਨਾਲ 132 ਕੇਵੀ ਬਟਾਲਾ ਵਿਖੇ 20 ਮੈਗਾਵਾਟ ਦਾ ਟਰਾਂਸਫਰ ਜਲਦ ਲਗਾਇਆ ਜਾ ਰਿਹਾ ਹੈ।

ਇਸੇ ਤਰਾਂ ਹੰਸਲੀ ਪੁਲ ਦੇ ਨਜ਼ਦੀਕ ਬਾਬਾ ਬਾਲਕ ਨਾਥ ਮੰਦਿਰ ਨੂੰ ਜਾਣ ਵਾਲੀ ਸੜਕ ਦਾ ਕੰਮ ਮੁਕੰਮਲ ਕਰਵਾਇਆ ਕਰਵਾਇਆ ਗਿਆ। ਕਿਲਾ ਮੰਡੀ ਵਿਖੇ ਮਿਊਂਸਪਲ ਜਨਾਨਾ ਹਸਪਤਾਲ ਦਾ ਨਵੀਨੀਕਰਨ ਕਰਦਿਆਂ ਇਥੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਫਾਇਦਾ ਮਿਲਿਆ ਹੈ। ਇਸੇ ਤਰਾਂ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਰਾਜਾਂ ਦੇ ਨੀਂਹ ਪੱਥਰ ਰੱਖੇ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਵੀ ਲਗਾਤਾਰ ਕੀਤਾ ਜਾਂਦਾ ਹੈ ਤਾਂ ਜੋ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

error: Content is protected !!