ਵਿਧਾਇਕਾਂ-ਮੰਤਰੀਆਂ ਦੀ ਹੋਈ ਬੱਲੇ-ਬੱਲੇ; ਪਹਿਲਾਂ ਨਾਲੋਂ ਡਬਲ ਮਿਲਣਗੀਆਂ ਹੁਣ ਤਨਖਾਹਾਂ

ਵਿਧਾਇਕਾਂ-ਮੰਤਰੀਆਂ ਦੀ ਹੋਈ ਬੱਲੇ-ਬੱਲੇ; ਪਹਿਲਾਂ ਨਾਲੋਂ ਡਬਲ ਮਿਲਣਗੀਆਂ ਹੁਣ ਤਨਖਾਹਾਂ

SEO Salary Report 2021: How Much SEO Pros Get Paid
ਨਵੀਂ ਦਿੱਲੀ (ਵੀਓਪੀ ਬਿਊਰੋ)— ਰਾਜਧਾਨੀ ਦਿੱਲੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਲੈ ਕੇ ਵੱਡੀ ਖਬਰ ਆਈ ਹੈ। ਦਿੱਲੀ ‘ਚ ਵਿਧਾਇਕਾਂ ਦੀ ਤਨਖਾਹ ‘ਚ 67 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਹੁਣ ਵਿਧਾਇਕਾਂ ਨੂੰ ਹਰ ਮਹੀਨੇ 90 ਹਜ਼ਾਰ ਰੁਪਏ ਮਿਲਣਗੇ। ਹੁਣ ਤੱਕ ਵਿਧਾਇਕਾਂ ਨੂੰ 54 ਹਜ਼ਾਰ ਰੁਪਏ ਮਿਲਦੇ ਸਨ। ਇਸ ਤੋਂ ਇਲਾਵਾ ਮੰਤਰੀਆਂ ਅਤੇ ਮੁੱਖ ਮੰਤਰੀ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਦੀ ਤਨਖਾਹ 72 ਹਜ਼ਾਰ ਰੁਪਏ ਸੀ, ਜੋ ਹੁਣ ਵਧ ਕੇ 1.70 ਲੱਖ ਰੁਪਏ ਪ੍ਰਤੀ ਮਹੀਨਾ ਹੋ ਗਈ ਹੈ। ਯਾਨੀ ਮੰਤਰੀਆਂ ਅਤੇ ਮੁੱਖ ਮੰਤਰੀਆਂ ਦੀਆਂ ਤਨਖਾਹਾਂ ਵਿੱਚ 136 ਫੀਸਦੀ ਵਾਧਾ ਕੀਤਾ ਗਿਆ ਹੈ।

ਦਰਅਸਲ, ਜੁਲਾਈ 2022 ਵਿੱਚ ਦਿੱਲੀ ਵਿਧਾਨ ਸਭਾ ਵਿੱਚ ਵਿਧਾਇਕਾਂ-ਮੰਤਰੀਆਂ ਅਤੇ ਮੁੱਖ ਮੰਤਰੀ ਦੀ ਤਨਖਾਹ ਵਧਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ। ਹੁਣ ਇਸ ਪ੍ਰਸਤਾਵ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਦਿੱਲੀ ਸਰਕਾਰ ਦੇ ਕਾਨੂੰਨ ਵਿਭਾਗ ਨੇ ਤਨਖਾਹ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

error: Content is protected !!