ਔਰਤਾਂ ਵਿਰੁੱਧ ਅਪਰਾਧਾਂ ਦੇ ਲਗਭਗ 1 ਕਰੋੜ ਮਾਮਲੇ ਪਿਛਲੇ 5 ਸਾਲਾਂ ਵਿੱਚ ਹੋਏ ਦਰਜ
ਨਵੀਂ ਦਿੱਲੀ 16 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਨੇ ਸੰਸਦ ਵਿਚ ਦੱਸਿਆ ਕਿ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ ਦੇ ਤਹਿਤ ਪਿਛਲੇ ਪੰਜ ਸਾਲਾਂ ‘ਚ ਔਰਤਾਂ ਖਿਲਾਫ ਅਪਰਾਧਾਂ ਦੇ ਲਗਭਗ 1 ਕਰੋੜ ਮਾਮਲੇ ਦਰਜ ਕੀਤੇ ਗਏ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਨੇਤਾ ਫੌਜੀਆ ਖਾਨ ਨੂੰ ਸੰਸਦ ਅੰਦਰ ਜਵਾਬ ਦੇ ਰਹੇ ਸਨ, ਜਿਨ੍ਹਾਂ ਨੇ ਸਰਕਾਰ ਕੋਲੋਂ ਔਰਤਾਂ ਵਿਰੁੱਧ ਅਪਰਾਧਾਂ ਬਾਰੇ ਵੇਰਵੇ ਮੰਗੇ ਸਨ ਅਤੇ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ‘ਤੇ ਰੌਸ਼ਨੀ ਪਾਉਣ ਦੀ ਅਪੀਲ ਕੀਤੀ ਸੀ।