Big Breaking: ਅੰਮ੍ਰਿਤਪਾਲ ਸਿੰਘ ਦੇ ਪਿੱਛੇ ਲੱਗੀ ਪੁਲਿਸ, 6 ਸਾਥੀ ਗ੍ਰਿਫ਼ਤਾਰ, ਅੰਮ੍ਰਿਤਪਾਲ ਸਿੰਘ ਆਪਣੀ ‘ਚ ਗੱਡੀ ‘ਚ ਨਿਕਲਿਆ

Big Breaking: ਅੰਮ੍ਰਿਤਪਾਲ ਸਿੰਘ ਦੇ ਪਿੱਛੇ ਲੱਗੀ ਪੁਲਿਸ, 6 ਸਾਥੀ ਗ੍ਰਿਫ਼ਤਾਰ, ਅੰਮ੍ਰਿਤਪਾਲ ਸਿੰਘ ਆਪਣੀ ‘ਚ ਗੱਡੀ ‘ਚ ਨਿਕਲਿਆ

ਜਲੰਧਰ (ਵੀਓਪੀ ਬਿਊਰੋ) ਪੰਜਾਬ ਦੇ ਸ਼ਾਹਕੋਟ ਮਲਸੀਆਂ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖਬਰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਹੈ। ਦੱਸਿਆ ਜਾਂਦਾ ਹੈ ਕਿ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦੋਂਕਿ ਅੰਮ੍ਰਿਤਪਾਲ ਸਿੰਘ ਖੁਦ ਤੀਜੀ ਗੱਡੀ ਵਿੱਚ ਬੈਠ ਕੇ ਫਰਾਰ ਹੋ ਗਿਆ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਪੁਲਿਸ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਹੈ, ਜਲਦੀ ਹੀ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਨਫਰਤ ਭਰੇ ਭਾਸ਼ਣ ਸਮੇਤ ਤਿੰਨ ਮਾਮਲੇ ਦਰਜ ਕੀਤੇ ਹਨ, ਜਿਸ ‘ਤੇ ਪੁਲਿਸ ਨੇ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਸਮੇਂ ਇੰਟਰਨੈੱਟ ਸੇਵਾਵਾਂ ਬੰਦ ਹੋ ਸਕਦੀਆਂ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਯੋਜਨਾਬੱਧ ਤਰੀਕੇ ਨਾਲ ਵੱਡੀ ਕਾਰਵਾਈ ਲਈ ਪੂਰੀ ਤਰ੍ਹਾਂ ਤਿਆਰ ਹੈ।

error: Content is protected !!