ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਭਾਜਪਾ ਨੇਤਾ ਕਰ ਰਹੇ ਸੀਐੱਮ ਮਾਨ ਦੀ ਤਾਰੀਫ, ਕਹਿੰਦੇ ਪੰਜਾਬ ਨੂੰ ਬਚਾ ਲਿਆ

ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਭਾਜਪਾ ਨੇਤਾ ਕਰ ਰਹੇ ਸੀਐੱਮ ਮਾਨ ਦੀ ਤਾਰੀਫ, ਕਹਿੰਦੇ ਪੰਜਾਬ ਨੂੰ ਬਚਾ ਲਿਆ

ਪਠਾਨਕੋਟ (ਵੀਓਪੀ ਬਿਊਰੋ) ਪੰਜਾਬ ਵਿੱਚ ਹੋ ਰਹੀ ਖਾਲਿਸਤਾਨੀ ਸਮਰਥਕਾਂ ਖਿਲਾਫ ਕਾਰਵਾਈ ਤੋਂ ਬਾਅਦ ਭਾਜਪਾ ਨੇਤਾ ਵੀ ਆਮ ਆਦਮੀ ਪਾਰਟੀ ਅਤੇ ਸੀਐੱਮ ਭਗਵੰਤ ਮਾਨ ਦੀ ਤਾਰੀਫ ਕਰ ਰਹੇ ਹਨ। ਇਸ ਦੌਰਾਨ ਪਠਾਨਕੋਟ ਬੀਜੇਪੀ ਐਸਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਨੇ ਅੰਮ੍ਰਿਤਪਾਲ ਸਿੰਘ ‘ਤੇ ਹੋਈ ਵੱਡੀ ਕਾਰਵਾਈ ‘ਤੇ ਆਪਣਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਸ਼ਲਾਘਾਯੋਗ ਹੈ। ਜਿੱਥੇ ਉਨ੍ਹਾਂ ਪੰਜਾਬ ਪੁਲਿਸ ਦਾ ਸਾਥ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਤਾਰੀਫ਼ ਵੀ ਕੀਤੀ।

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸੂਬੇ ਵਿੱਚ ਦਰਦਨਾਕ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਸ ਪੁਰਾਣੇ ਦਹਾਕੇ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਵਿਚ ਸਾਰਾ ਪੰਜਾਬ ਸਾੜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਦੇਰ ਹੋ ਚੁੱਕੀ ਹੈ ਪਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਇਸ ਕਾਰਵਾਈ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਘੱਟ ਹੈ।

ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਮਦਦ ਮੰਗੀ ਹੁੰਦੀ ਤਾਂ ਅੱਜ ਤਸਵੀਰ ਵੱਖਰੀ ਹੋਣੀ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਜੇਕਰ ਸੂਬੇ ਦੇ ਮੁੱਖ ਮੰਤਰੀ ਪੰਜਾਬ ਰਾਜ ਦੀਆਂ ਹੋਰ ਲੋੜਾਂ ਲਈ ਕੇਂਦਰ ਸਰਕਾਰ ਤੋਂ ਸਹੀ ਤਰੀਕੇ ਨਾਲ ਮੰਗ ਕਰਨਗੇ ਤਾਂ ਕੇਂਦਰ ਸਰਕਾਰ ਜ਼ਰੂਰ ਮਦਦ ਕਰੇਗੀ।

error: Content is protected !!