ਐੱਮਪੀ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਸਸਪੈਂਡ, ਕੱਲ੍ਹ ਹੀ ਮਾਨ ਦਾ ਬੇਟਾ ਮਿਲ ਕੇ ਆਇਆ ਸੀ ਅੰਮ੍ਰਿਤਪਾਲ ਦੇ ਘਰ ਵਾਲ਼ਿਆਂ ਨੂੰ
ਐੱਮਪੀ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਸਸਪੈਂਡ, ਕੱਲ੍ਹ ਹੀ ਮਾਨ ਦਾ ਬੇਟਾ ਮਿਲ ਕੇ ਆਇਆ ਸੀ ਅੰਮ੍ਰਿਤਪਾਲ ਦੇ ਘਰ ਵਾਲ਼ਿਆਂ ਨੂੰ
ਚੰਡੀਗੜ੍ਹ (ਵੀਓਪੀ ਬਿਊਰੋ) ਜਿੱਥੋ ਇਕ ਪਾਸੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਉੱਪਰ ਪੰਜਾਬ ਪੁਲਿਸ ਨੇ ਲਗਾਤਾਰ ਸ਼ਿਕੰਜਾ ਕੱਸਿਆ ਹੈ ਅਤੇ ਉਹਨਾਂ ਦੀਆਂ ਗ੍ਰਿਫਤਾਰੀਆਂ ਲਗਾਤਾਰ ਜਾਰੀ ਹਨ। ਉੱਥੇ ਹੀ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਇਸ ਸਮੇਂ ਕਾਫੀ ਅਹਿਮ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਖਬਰ ਸਾਹਮਣੇ ਆਈ ਸੀ ਕਿ ਉਨ੍ਹਾਂ ਦਾ ਪਾਰਟੀ ਦੇ ਜਨਰਲ ਸਕੱਤਰ ਨੂੰ ਵੀ ਕਾਬੂ ਕਰ ਲਿਆ ਗਿਆ ਸੀ। ਇਸ ਤੋਂ ਪਹਿਲਾਂ ਹੀ ਕੱਲ੍ਹ ਐੱਮਪੀ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਜੋ ਕਿ ਪੇਸ਼ੇ ਤੋਂ ਵਕੀਲ ਹਨ, ਅੰਮ੍ਰਿਤਪਾਲ ਸਿੰਘ ਦੇ ਘਰ ਵਾਲਿਆਂ ਨੂੰ ਮਿਲ ਕੇ ਆਏ ਸਨ। ਅਜਿਹੇ ਵਿੱਚ ਇਸ ਕਾਰਵਾਈ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਕੇਂਦਰ ਸਰਕਾਰ ਨੇ ਇਹ ਕਾਰਵਾਈ ਅੰਮ੍ਰਿਤਪਾਲ ਸਿੰਘ ਅਤੇ ਖਾਲਿਸਤਾਨ ਸਮਰਥਕ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਖਿਲਾਫ ਕੀਤੀ ਹੈ। ਕੇਂਦਰ ਸਰਕਾਰ ਨੇ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ SimranjeetSada ਨੂੰ ਸਸਪੈਂਡ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਖਾਲਿਸਤਾਨ ਸਮਰਥਕ ਸਿਮਰਨਜੀਤ ਸਿੰਘ ਸ਼ੁਰੂ ਤੋਂ ਹੀ ਅੰਮ੍ਰਿਤਪਾਲ ਸਿੰਘ ਦਾ ਖੁੱਲ੍ਹ ਕੇ ਸਮਰਥਨ ਕਰਦਾ ਆ ਰਿਹਾ ਹੈ।
ਅੰਮ੍ਰਿਤਪਾਲ ਸਿੰਘ ਖਿਲਾਫ ਚਲਾਈ ਮੁਹਿੰਮ ਤੋਂ ਬਾਅਦ ਜਦੋਂ ਜਲੰਧਰ ਦੇ ਪੁਲਿਸ ਕਮਿਸ਼ਨਰ ਵੱਲੋਂ ਉਸ ਨੂੰ ਭਗੌੜਾ ਕਿਹਾ ਗਿਆ ਸੀ ਤਾਂ ਇਹ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਹੀ ਐਨਕਾਊਂਟਰ ਹੋਣ ਦਾ ਖਦਸ਼ਾ ਪ੍ਰਗਟਾਇਆ ਸੀ। ਸਿਮਰਨਜੀਤ ਮਾਨ ਨੇ ਕਿਹਾ- ਮੈਨੂੰ ਡਰ ਹੈ ਕਿ ਕਿਤੇ ਉਹ (ਅੰਮ੍ਰਿਤਪਾਲ ਸਿੰਘ) ਦਾ ਐਨਕਾਊਂਟਰ ਨਾ ਹੋ ਜਾਵੇ। ਉਨ੍ਹਾਂ ਨੂੰ ਭਲਕੇ ਤੱਕ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਨਹੀਂ ਤਾਂ ਸਮਝਿਆ ਜਾਵੇਗਾ ਕਿ ਉਹ ਐਨਕਾਊਂਟਰ ਵਿਚ ਤਬਾਹ ਹੋ ਗਏ ਸਨ।