ਅੰਮ੍ਰਿਤਪਾਲ ਖਿਲਾਫ ਕਾਰਵਾਈ ਦਾ ਬ੍ਰਿਟੇਨ ‘ਚ ਅਸਰ, ਖਾਲਿਸਤਾਨੀਆਂ ਨੇ ਉਤਾਰਿਆ ਭਾਰਤੀ ਝੰਡਾ ਤਾਂ ਭਾਰਤੀ ਹਾਈ ਕਮਿਸ਼ਨ ਨੇ ਉਸ ਤੋਂ ਵੀ ਵੱਡਾ ਤਿਰੰਗਾ ਲਹਿਰਾ ਦਿੱਤਾ

ਅੰਮ੍ਰਿਤਪਾਲ ਖਿਲਾਫ ਕਾਰਵਾਈ ਦਾ ਬ੍ਰਿਟੇਨ ‘ਚ ਅਸਰ, ਖਾਲਿਸਤਾਨੀਆਂ ਨੇ ਉਤਾਰਿਆ ਭਾਰਤੀ ਝੰਡਾ ਤਾਂ ਭਾਰਤੀ ਹਾਈ ਕਮਿਸ਼ਨ ਨੇ ਉਸ ਤੋਂ ਵੀ ਵੱਡਾ ਤਿਰੰਗਾ ਲਹਿਰਾ ਦਿੱਤਾ

ਨਵੀਂ ਦਿੱਲੀ (ਵੀਓਪੀ ਬਿਊਰੋ) ਪੰਜਾਬ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਮਿਲ ਕੇ ਕੀਤੀ ਗਈ ਖਾਲਿਸਤਾਨੀ ਸਮੱਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਬ੍ਰਿਟੇਨ ਵਿੱਚ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਖਾਲਿਸਤਾਨੀ ਸਮੱਰਥਕਾਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਚ ਜੰਮ ਕੇ ਹੰਗਾਮਾ ਕੀਤਾ ਅਤੇ ਭਾਰਤੀ ਤਿਰੰਗੇ ਨੂੰ ਵੀ ਨੁਕਸਾਨ ਪਹੁੰਚਾਇਆ। ਐਤਵਾਰ ਸ਼ਾਮ ਨੂੰ ਸੈਂਕੜੇ ਖਾਲਿਸਤਾਨ ਸਮਰਥਕ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ। ਇਮਾਰਤ ਵਿਚ ਦਾਖਲ ਹੋ ਕੇ ਉਨ੍ਹਾਂ ਨੇ ਤਿਰੰਗਾ ਉਤਾਰ ਦਿੱਤਾ। ਭਾਰਤ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਦਿੱਲੀ ‘ਚ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਤਲਬ ਕੀਤਾ। ਇਸ ਦੌਰਾਨ ਹੁਣ ਹਾਈ ਕਮਿਸ਼ਨ ‘ਤੇ ਉਸ ਤੋਂ ਵੀ ਵੱਡਾ ਤਿਰੰਗਾ ਲਹਿਰਾਇਆ ਗਿਆ ਹੈ।

ਇਸ ਤੋਂ ਪਹਿਲਾਂ ਹਾਈ ਕਮਿਸ਼ਨ ਪਹੁੰਚੇ ਖਾਲਿਸਤਾਨ ਸਮਰਥਕਾਂ ਦੇ ਹੱਥਾਂ ਵਿੱਚ ਖਾਲਿਸਤਾਨੀ ਝੰਡੇ ਅਤੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਸਨ। ਪੋਸਟਰਾਂ ‘ਤੇ ਲਿਖਿਆ ਸੀ, ‘Free Amritpal, ‘We want Justice’ ਅਤੇ ‘We stand with Amritpal Singh’। ਇਸ ਦੌਰਾਨ ਕਈ ਵਿਅਕਤੀ ‘ਖਾਲਿਸਤਾਨ ਜ਼ਿੰਦਾਬਾਦ’ ਅਤੇ ਭਾਰਤ ਵਿਰੋਧੀ ਨਾਅਰੇ ਵੀ ਲਾ ਰਹੇ ਸਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਪੂਰੇ ਮਾਮਲੇ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਮੰਤਰਾਲੇ ਨੇ ਕਿਹਾ- ਹਾਈ ਕਮਿਸ਼ਨ ਦੇ ਬਾਹਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਿਉਂ ਨਹੀਂ ਕੀਤੇ ਗਏ? ਸੁਰੱਖਿਆ ਦੀ ਘਾਟ ਕਾਰਨ ਖਾਲਿਸਤਾਨੀ ਅੰਦਰ ਵੜ ਸਕਦੇ ਸਨ। ਬਰਤਾਨੀਆ ਵਿਚ ਭਾਰਤੀ ਡਿਪਲੋਮੈਟਾਂ ਅਤੇ ਦੂਤਾਵਾਸ ਦੀ ਸੁਰੱਖਿਆ ਨੂੰ ਲੈ ਕੇ ਬਰਤਾਨੀਆ ਸਰਕਾਰ ਦੀ ਉਦਾਸੀਨਤਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਇਹ ਵਿਆਨਾ ਕਨਵੈਨਸ਼ਨ ਦੇ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਸਾਨੂੰ ਉਮੀਦ ਹੈ ਕਿ ਇਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਵਾਇਰਲ ਵੀਡੀਓ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਨਾਅਰੇਬਾਜ਼ੀ ਕਰਦੇ ਵੀ ਸੁਣਿਆ ਜਾ ਸਕਦਾ ਹੈ। ਉਨ੍ਹਾਂ ਭਾਰਤ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੰਗਾਮਾ ਹੋਣ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਭਾਰਤ ‘ਚ ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਇਸ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ- ਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਮੈਂ ਯੂਕੇ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਲੋਕਾਂ ਅਤੇ ਅਹਾਤੇ ਵਿੱਚ ਹੋਏ ਹੰਗਾਮੇ ਦੀ ਨਿੰਦਾ ਕਰਦਾ ਹਾਂ।

error: Content is protected !!