ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਆਉਣ ਵਾਲੀਆਂ ਨੂੰ ਕੀਤਾ ਘਰਾਂ ‘ਚ ਨਜ਼ਰਬੰਦ, ਖੰਨਾ ਪੁਲਿਸ ਨੇ ਚਾਰ ਜਣਿਆਂ ਨੂੰ ਕੀਤਾ ਕਾਬੂ

ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਆਉਣ ਵਾਲੀਆਂ ਨੂੰ ਕੀਤਾ ਘਰਾਂ ‘ਚ ਨਜ਼ਰਬੰਦ, ਖੰਨਾ ਪੁਲਿਸ ਨੇ ਚਾਰ ਜਣਿਆਂ ਨੂੰ ਕੀਤਾ ਕਾਬੂ

ਗੁਰਦਾਸਪੁਰ (ਵੀਓਪੀ ਬਿਊਰੋ) ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸ ਦੌਰਾਨ ਹੀ ਮਹੱਤਵਪੂਰਣ ਜਾਣਕਾਰੀ ਮਿਲੀ ਹੈ ਕਿ ਪੰਜਾਬ ‘ਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਸਮਰਥਨ ‘ਚ ਹਾਈਵੇਅ ਜਾਮ ਕਰਨ ਵਾਲਿਆਂ ‘ਤੇ ਪੁਲਿਸ ਨੇ ਸ਼ਿਕੰਜਾ ਕੱਸਿਆ ਹੋਇਆ ਹੈ। ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਸੱਦਾ ਦੇਣ ਵਾਲੇ ਗੁਰਦਾਸਪੁਰ ਸਥਿਤ ਪੰਜਾਬ ਫੈਡਰੇਸ਼ਨ ਦੇ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਨੂੰ ਪੁਲਿਸ ਨੇ ਉਸ ਦੇ ਘਰ ਹੀ ਨਜ਼ਰਬੰਦ ਕਰ ਦਿੱਤਾ।

ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਮਰਾਲਾ ਵਿੱਚ ਖੰਨਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਸੋਮਵਾਰ ਨੂੰ ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਦੀ ਕਾਰਵਾਈ ਤੋਂ ਬਾਅਦ ਲੋਕਾਂ ਨੂੰ ਰੋਸ ਪ੍ਰਦਰਸ਼ਨ ਕਰਨ ਅਤੇ ਰੋਡ ਜਾਮ ਕਰਨ ਲਈ ਉਕਸਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਵੀ ਇਹ ਲੋਕ ਗਲਤ ਜਾਣਕਾਰੀ ਸਾਂਝੀ ਕਰ ਰਹੇ ਸਨ, ਜਿਸ ਨਾਲ ਮਾਹੌਲ ਖਰਾਬ ਹੋ ਗਿਆ। ਪੁਲਿਸ ਨੇ ਸਮੇਂ ਸਿਰ ਉਨ੍ਹਾਂ ਨੂੰ ਕਾਬੂ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਈਸ਼ਵਰ ਸਿੰਘ ਵਾਸੀ ਪਿੰਡ ਮਾਨੂਪੁਰ, ਗੁਰਪ੍ਰੀਤ ਸਿੰਘ ਵਾਸੀ ਪਿੰਡ ਉਟਾਲਾ, ਸੁਖਵਿੰਦਰ ਸਿੰਘ ਵਾਸੀ ਪਿੰਡ ਭਗਵਾਨਪੁਰਾ ਅਤੇ ਜਗਤਾਰ ਸਿੰਘ ਵਾਸੀ ਪਿੰਡ ਰਾਣਵਾ ਵਜੋਂ ਹੋਈ ਹੈ।

ਖੰਨਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ 4 ਮੁਲਜ਼ਮ ਲੋਕਾਂ ਨੂੰ ਪੁਲਿਸ ਖ਼ਿਲਾਫ਼ ਭੜਕਾ ਰਹੇ ਹਨ। ਉਹ ਲੋਕਾਂ ਨੂੰ ਖੰਨਾ ਵਿਖੇ ਨੈਸ਼ਨਲ ਹਾਈਵੇਅ ਜਾਮ ਕਰਨ ਲਈ ਮਜਬੂਰ ਕਰ ਰਿਹਾ ਸੀ। ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਚਾਰਾਂ ਮੁਲਜ਼ਮਾਂ ਨੂੰ ਸੀਆਰਪੀਸੀ ਦੀ ਧਾਰਾ 107 ਅਤੇ 151 ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

error: Content is protected !!