ਆਖਿਰਕਾਰ ਤੋੜੀ ਮੁੱਖ ਮੰਤਰੀ ਭਗਵੰਤ ਮਾਨ ਨੇ ਚੁੱਪੀ, ਕਿਹਾ- ਪੰਜਾਬ ਖੁਸ਼ਹਾਲ ਹੈ ਤੇ ਰਹੇਗਾ, ਅੰਮ੍ਰਿਤਪਾਲ ਸਿੰਘ ਬਾਰੇ ਕਹੀ ਇਹ ਗੱਲ

ਆਖਿਰਕਾਰ ਤੋੜੀ ਮੁੱਖ ਮੰਤਰੀ ਭਗਵੰਤ ਮਾਨ ਨੇ ਚੁੱਪੀ, ਕਿਹਾ- ਪੰਜਾਬ ਖੁਸ਼ਹਾਲ ਹੈ ਤੇ ਰਹੇਗਾ, ਅੰਮ੍ਰਿਤਪਾਲ ਸਿੰਘ ਬਾਰੇ ਕਹੀ ਇਹ ਗੱਲ

 

ਚੰਡੀਗੜ੍ਹ/ਜਲੰਧਰ (ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵਿਟਰ ਉਪਰ ਇਕ ਵੀਡੀਓ ਜਾਰੀ ਕਰ ਕੇ ਸੂਬੇ ਦੇ ਮੌਜੂਦਾ ਹਾਲਾਤ ਉਪਰ ਆਪਣੀ ਚੁੱਪੀ ਤੋੜੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਦੇਸ਼ ਲਈ ਆਪਣਾ ਸਭ ਕੁਝ ਦਿੱਤਾ ਹੈ ਅਤੇ ਦੇਸ ਦੀ ਖੁਸ਼ਹਾਲੀ ਵਿੱਚ ਪੰਜਾਬ ਦਾ ਸਭ ਤੋਂ ਵੱਡਾ ਰੋਲ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜੋ ਕੁਝ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਵਿਦੇਸ਼ੀ ਤਾਕਤਾਂ ਦੇ ਹੱਥਾਂ ਵਿੱਚ ਖੇਡ ਰਹੇ ਹਨ, ਉਨ੍ਹਾਂ ਖਿਲਾਫ਼ ਇਹ ਕਾਰਵਾਈ ਜ਼ਰੂਰੀ ਸੀ, ਤਾਂ ਜੋ ਪੰਜਾਬ ਦਾ ਮਾਹੌਲ ਸ਼ਾਂਤਮਈ ਰਹੇ।

ਉਨ੍ਹਾਂ ਨੇ ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦਾ ਨਾਮ ਨਾ ਲਏ ਬਗੈਰ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰ ਵਿਦੇਸ਼ੀ ਤਾਕਤਾਂ ਦੀ ਮਦਦ ਨਾਲ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਨਫਰਤ ਭਰੇ ਭਾਸ਼ਣ ਦੇ ਰਹੇ ਹਨ। ਉਨ੍ਹਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।


ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣ ਲਈ ਜਾਣਿਆ ਜਾਂਦਾ ਹੈ, ਪਰ ਜੇਕਰ ਉਕਸਾਇਆ ਗਿਆ ਤਾਂ ਅਸੀਂ ਢੁਕਵਾਂ ਜਵਾਬ ਵੀ ਦੇ ਸਕਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਪੜ੍ਹਾਈ ਵੱਲ ਧਿਆਨ ਦੇਣ ਨਾ ਕਿ ਇਸ ਤਰ੍ਹਾਂ ਦੇ ਭੜਕਾਊ ਭਾਸ਼ਣਾਂ ਦੇ ਬਹਿਕਾਵਿਆਂ ਵਿੱਚ ਆ ਕੇ ਆਪਣਾ ਭਵਿੱਖ ਖਰਾਬ ਨਾ ਕਰਨ।

ਅੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਦੇਸ਼ ਅਤੇ ਪੰਜਾਬ ਦੀ ਸੁਰੱਖਿਆ ਲਈ ਵਚਨਬੱਧ ਹਨ। ਅੰਤ ਉਨ੍ਹਾਂ ਕਿਹਾ ਕਿ ਇਨਕਲਾਬ ਜ਼ਿੰਦਾਬਾਦ।

error: Content is protected !!