ਕੈਨੇਡਾ ਭੇਜੇ 700 ਵਿਦਿਆਰਥੀਆਂ ਦਾ ਭਵਿੱਖ ਦਾਅ ਉਤੇ ਲਾਉਣ ਵਾਲੀ ਫਰਮ ਖਿਲਾਫ਼ ਹੋਈ ਕਾਰਵਾਈ, ਜਾਣੋ ਕੀ ਹੈ ਪੂਰਾ ਮਾਮਲਾ

ਕੈਨੇਡਾ ਭੇਜੇ 700 ਵਿਦਿਆਰਥੀਆਂ ਦਾ ਭਵਿੱਖ ਦਾਅ ਉਤੇ ਲਾਉਣ ਵਾਲੀ ਫਰਮ ਖਿਲਾਫ਼ ਹੋਈ ਕਾਰਵਾਈ, ਜਾਣੋ ਕੀ ਹੈ ਪੂਰਾ ਮਾਮਲਾ

ਵੀਓਪੀ ਬਿਊਰੋ, ਜਲੰਧਰ : ਵਿਦੇਸ਼ ਭੇਜੇ ਵਿਦਿਆਰਥੀਆਂ ਦਾ ਭਵਿੱਖ ਦਾਅ ਉਤੇ ਲਾਉਣ ਵਾਲੀ ਇਮੀਗ੍ਰੇਸ਼ਨ ਕੰਸਲਟੈਂਟ ਫਰਮ ਦਾ ਪ੍ਰਸ਼ਾਸ਼ਨ ਨੇ ਲਾਇਸੈਂਸ ਰੱਦ ਕਰ ਦਿੱਤਾ ਹੈ। ਇਹ ਕਾਰਵਾਈ ਕੈਨੇਡਾ ਭੇਜੇ 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟੇਸ਼ਨ ਨੋਟਿਸ ਜਾਰੀ ਹੋਣ ਦੇ ਮਾਮਲੇ ਵਿਚ ਕੀਤੀ ਗਈ ਹੈ।


ਡਿਪਟੀ ਕਮਿਸ਼ਨਰ ਜਲੰਧਰ ਜਸਪ੍ਰੀਤ ਸਿੰਘ ਵੱਲੋਂ ਮੰਗਲਵਾਰ ਨੂੰ ਮੈਸਰਜ਼ ਐਜੂਕੇਸ਼ਨ ਐਂਡ ਮਾਈਗ੍ਰੇਸ਼ਨ ਸਰਵਿਸਿਜ਼, ਗ੍ਰੀਨ ਪਾਰਕ ਜਲੰਧਰ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਦੀ ਧਾਰਾ 4 ਅਤੇ 6 ਤਹਿਤ ਅਮਲ ਵਿੱਚ ਲਿਆਂਦੀ ਗਈ ਹੈ।

ਜ਼ਿਕਰਯੋਗ ਐਕਟ ਦੀ ਧਾਰਾ 4 ਅਤੇ 6 ਲਾਇਸੈਂਸ ਨੂੰ ਰੱਦ ਕਰਨ ਨਾਲ ਸੰਬੰਧਿਤ ਹੈ ਅਤੇ ਸਪੱਸ਼ਟ ਕਰਦੀ ਹੈ ਕਿ ਜਦੋਂ ਵੀ ਸਮਰੱਥ ਅਥਾਰਟੀ ਨੂੰ ਪੁਲਿਸ ਰਿਕਾਰਡ ਅਨੁਸਾਰ ਲਾਇਸੈਂਸ ਦੇ ਕਿਸੇ ਅਪਰਾਧ ਵਿੱਚ ਸ਼ਾਮਲ ਹੋਣ ਦੀ ਸੂਚਨਾ ਮਿਲਦੀ ਹੈ, ਜੋ ਕਿ ਲਾਇਸੈਂਸ ਦੀਆਂ ਸ਼ਰਤਾਂ ਅਤੇ ਨਿਯਮਾਂ ਦੀ ਉਲੰਘਣਾ ਹੈ, ਸਮਰੱਥ ਅਥਾਰਟੀ ਲਾਇਸੈਂਸ ਰੱਦ ਕਰ ਸਕਦੀ ਹੈ। ਇਹ ਵਿਵਸਥਾ ਫਰਮ ‘ਤੇ ਸਪੱਸ਼ਟ ਤੌਰ ‘ਤੇ ਲਾਗੂ ਹੋਣ ਕਾਰਨ ਡਿਪਟੀ ਕਮਿਸ਼ਨਰ ਵੱਲੋਂ ਲਿਖਤੀ ਹੁਕਮ ਜਾਰੀ ਕਰਦਿਆਂ ਇਸ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਇਸ ਫਰਮ ਦਾ ਲਾਇਸੈਂਸ ਮੁਅੱਤਲ ਕੀਤਾ ਗਿਆ ਸੀ ਅਤੇ ਮੁਲਜ਼ਮ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਉਸ ਵਿਰੁੱਧ ਦਰਜ ਐਫ.ਆਈ.ਆਰ. ਬਾਰੇ ਸਪੱਸ਼ਟੀਕਰਨ ਦੀ ਮੰਗ ਕੀਤੀ ਗਈ ਸੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਇਮੀਗ੍ਰੇਸ਼ਨ ਫਰਮਾਂ ਦੀ ਬਾਰੀਕੀ ਨਾਲ ਚੈਕਿੰਗ ਕਰਨ ਦੇ ਨਿਰਦੇਸ਼ ਜਾਰੀ ਕੀਤੇ

error: Content is protected !!