ਪੰਜਾਬ ਵਿਚ ਇਸ ਦਿਨ ਹੋਇਆ ਕਰੇਗੀ ਸਰਕਾਰੀ ਛੁੱਟੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ

ਪੰਜਾਬ ਵਿਚ ਇਸ ਦਿਨ ਹੋਇਆ ਕਰੇਗੀ ਸਰਕਾਰੀ ਛੁੱਟੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ

ਵੀਓਪੀ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਉਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੁਣ ਛੁੱਟੀ ਹੋਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿਚ ਬੋਲਦਿਆਂ ਕੀਤਾ।


ਉਨ੍ਹਾਂ ਕਿਹਾ ਕਿ ਮੈਂ ਜਦੋਂ ਕਰਤਾਰ ਸਿੰਘ ਸਰਾਭਾ ਦੇ ਪਿੰਡ ਗਿਆ ਸੀ ਤਾਂ ਉਸ ਸਮੇਂ ਬਹੁਤ ਲੋਕ ਮਿਲੇ ਸਨ, ਜਿਨ੍ਹਾਂ ਮੰਗ ਕੀਤੀ ਸੀ ਕਿ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਨ ਮੌਕੇ ਛੁੱਟੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਰਤਾਰ ਸਿੰਘ ਸਰਾਭਾ 16 ਨਵੰਬਰ ਸ਼ਹੀਦ ਕਰਤਾਰ ਸਿੰਘ ਸ਼ਰਾਭਾ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਹੋਵੇਗੀ।

ਦੱਸਦੇਈਏ ਕਿ ਇਸ ਤੋਂ ਪਹਿਲਾਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਉਤੇ 23 ਮਾਰਚ ਨੂੰ ਐਸਏਐਸ ਨਗਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ 23 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਮੁਕੰਮਲ ਬੰਦ ਰਹਿਣਗੇ ਅਤੇ ਕੋਈ ਕੰਮ ਕਾਰ ਨਹੀ ਹੋਵੇਗਾ।

error: Content is protected !!