ਕਾਂਗਰਸ ਨੇ ਇਨ੍ਹਾਂ ਮੁੱਦਿਆਂ ਨੂੰ ਲੈ ਕੇ ‘ਆਪ’ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਸ਼ੁਰੂ, ਅੱਜ ਵਿਧਾਨ ਸਭਾ ‘ਚ ਹੰਗਾਮੇ ਦੇ ਆਸਾਰ

ਕਾਂਗਰਸ ਨੇ ਇਨ੍ਹਾਂ ਮੁੱਦਿਆਂ ਨੂੰ ਲੈ ਕੇ ‘ਆਪ’ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਸ਼ੁਰੂ, ਅੱਜ ਵਿਧਾਨ ਸਭਾ ‘ਚ ਹੰਗਾਮੇ ਦੇ ਆਸਾਰ

 

ਚੰਡੀਗੜ੍ਹ (ਵੀਓਪੀ ਬਿਊਰੋ) ਸਾਲ 2023-24 ਦੇ ਬਜਟ ਵਿੱਚ ਮਾਨਯੋਗ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨਾਲ ਕੀਤੇ ਕਈ ਵਾਅਦਿਆਂ ਨੂੰ ਸ਼ਾਮਲ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਕਾਂਗਰਸ ਅੱਜ ਰੋਸ ਪ੍ਰਦਰਸ਼ਨ ਕਰੇਗੀ। ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਹੈ ਅਤੇ ਪੰਜਾਬ ਕਾਂਗਰਸ ਵੀ ਵਿਧਾਨ ਸਭਾ ਦਾ ਘਿਰਾਓ ਕਰੇਗੀ। ਇਸ ਧਰਨੇ ਵਿੱਚ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਅਤੇ ਮਹਿਲਾ ਵਰਕਰ ਸ਼ਮੂਲੀਅਤ ਕਰਨਗੇ।

ਪੰਜਾਬ ਕਾਂਗਰਸ ਦਾ ਇਹ ਪ੍ਰਦਰਸ਼ਨ ਅੱਜ ਸਵੇਰੇ 10 ਵਜੇ ਚੰਡੀਗੜ੍ਹ ਕਾਂਗਰਸ ਕਮੇਟੀ ਦਫ਼ਤਰ ਤੋਂ ਸ਼ੁਰੂ ਹੋਵੇਗਾ। ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ ‘ਆਪ’ ਸਰਕਾਰ ਨੇ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਪੰਜਾਬ ‘ਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1-1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ 365 ਦਿਨ ਬੀਤ ਜਾਣ ‘ਤੇ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਭੈਣਾਂ ਦੇ ਹੱਕ ਦਿਵਾਉਣ ਲਈ ਪੰਜਾਬ ਕਾਂਗਰਸ ਵਿਧਾਨ ਸਭਾ ਦਾ ਘਿਰਾਓ ਕਰੇਗੀ ਅਤੇ ਸਰਕਾਰ ਤੋਂ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਕਰੇਗੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ‘ਆਪ’ ਸਰਕਾਰ ਨੇ ਵੀ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ। ਸੂਬਾ ਸਰਕਾਰ ਨੂੰ ਵੀ ਇਸ ਦੀ ਪੂਰਤੀ ਕਰਨੀ ਚਾਹੀਦੀ ਹੈ ਤੇ ਕੱਟੇ ਨੀਲੇ ਕਾਰਡ ਸਮੇਤ ਹੋਰ ਮਾਮਲਿਆਂ ਦੇ ਸਬੰਧ ਵਿੱਚ ਸੰਘਰਸ਼ ਕਰਨ ਦੀ ਗੱਲ ਵੀ ਕਹੀ।

ਪੰਜਾਬ ਕਾਂਗਰਸ ਖਾਲਿਸਤਾਨ ਪੱਖੀ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਸਬੰਧ ‘ਚ ‘ਆਪ’ ਦੀ ਸਰਕਾਰ ‘ਤੇ ਵੀ ਸਵਾਲ ਉਠਾ ਸਕਦੀ ਹੈ। ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਅਤੇ ਮੋਬਾਈਲ ਇੰਟਰਨੈਟ ਸੇਵਾ ਮੁਅੱਤਲ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਭੱਜਣ ਵਿੱਚ ਕਾਮਯਾਬ ਹੋ ਗਿਆ। ਇਸ ਕਾਰਨ ਪੰਜਾਬ ਕਾਂਗਰਸ ਮਾਨ ਸਰਕਾਰ ਦੀਆਂ ਕਾਰਵਾਈਆਂ ‘ਤੇ ਸਵਾਲ ਉਠਾ ਸਕਦੀ ਹੈ। ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੀ ਸਖ਼ਤ ਟਿੱਪਣੀਆਂ ਕੀਤੀਆਂ ਗਈਆਂ ਹਨ।

error: Content is protected !!