ਬੀਤੀ ਰਾਤ ਆਏ ਭੂਚਾਲ ਕਾਰਨ ਪਾਕਿਸਤਾਨ ‘ਚ ਭਾਰੀ ਨੁਕਸਾਨ, ਹੁਣ ਤਕ 11 ਮੌਤਾਂ, ਭਾਰਤ ‘ਚ ਵੀ 40 ਸੈਕਿੰਡ ਤਕ ਹਿੱਲਦੀ ਰਹੀ ਧਰਤੀ

ਬੀਤੀ ਰਾਤ ਆਏ ਭੂਚਾਲ ਕਾਰਨ ਪਾਕਿਸਤਾਨ ‘ਚ ਭਾਰੀ ਨੁਕਸਾਨ, ਹੁਣ ਤਕ 11 ਮੌਤਾਂ, ਭਾਰਤ ‘ਚ ਵੀ 40 ਸੈਕਿੰਡ ਤਕ ਹਿੱਲਦੀ ਰਹੀ ਧਰਤੀ

ਨਵੀਂ ਦਿੱਲੀ (ਵੀਓਪੀ ਬਿਊਰੋ) ਬੀਤੀ ਰਾਤ ਆਏ ਭੂਚਾਲ ਦਾ ਅਸਰ ਏਸ਼ੀਆ ਦੇ ਕਈ ਦੇਸ਼ਾਂ ਵਿੱਚ ਦੇਖਣ ਨੂੰ ਮਿਲਿਆ। ਭਾਰਤ ਸਮੇਤ 9 ਦੇਸ਼ਾਂ ‘ਚ ਲੰਬੇ ਸਮੇਂ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਧਰਤੀ 40 ਸੈਕਿੰਡ ਤੱਕ ਕੰਬਦੀ ਰਹੀ। ਦਹਿਸ਼ਤ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ। ਰਿਕਟਰ ਪੈਮਾਨੇ ‘ਤੇ 6.6 ਤੀਬਰਤਾ ਵਾਲੇ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 133 ਕਿਲੋਮੀਟਰ ਦੱਖਣ-ਪੂਰਬ ‘ਚ ਦੱਸਿਆ ਜਾ ਰਿਹਾ ਹੈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 56 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਹਿੰਦੂਕੁਸ਼ ਪਰਬਤਾਂ ਦੇ ਇਸ ਖੇਤਰ ਵਿੱਚ ਅਕਸਰ ਭੂਚਾਲ ਆਉਂਦੇ ਰਹਿੰਦੇ ਹਨ। ਅਫਗਾਨਿਸਤਾਨ ਅਤੇ ਚੀਨ ਸਮੇਤ 9 ਦੇਸ਼ਾਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਭੂਚਾਲ ਦੇ ਕੇਂਦਰ ਅਫਗਾਨਿਸਤਾਨ ‘ਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ ਪਰ ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਖੈਬਰ ਪਖਤੂਨਖਵਾ ‘ਚ ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਇਮਾਰਤ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇੱਥੇ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 150 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਏਸ਼ੀਆ ‘ਚ ਤੁਰਕਮੇਨਿਸਤਾਨ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ‘ਚ ਵੀ ਭੂਚਾਲ ਦੇ ਝਟਕੇ ਦੇਖਣ ਨੂੰ ਮਿਲੇ। ਇਨ੍ਹਾਂ ਦੇਸ਼ਾਂ ਵਿਚ ਭੂਚਾਲ ਕਾਰਨ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਹੈ।

ਭਾਰਤ ਵਿੱਚ ਦਿੱਲੀ, ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸ ਦਈਏ ਕਿ ਰਾਤ ਦੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਕਿਨੌਰ ‘ਚ ਦੁਪਹਿਰ 12:51 ‘ਤੇ ਇਕ ਵਾਰ ਫਿਰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਐਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 2.8 ਮਾਪੀ ਗਈ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਭੂਚਾਲ ਤੋਂ ਬਾਅਦ ਜੰਮੂ-ਕਸ਼ਮੀਰ ਦੇ ਕੁਝ ਇਲਾਕਿਆਂ ‘ਚ ਮੋਬਾਇਲ ਸੇਵਾ ਵੀ ਬੰਦ ਕਰ ਦਿੱਤੀ ਗਈ।

error: Content is protected !!