ਖ਼ਤਰਨਾਕ ਬਿਮਾਰੀ ਨਾਲ ਜੂਝ ਰਹੀ ਨਵਜੋਤ ਕੌਰ ਸਿੱਧੂ, ਨਵਜੋਤ ਸਿੱਧੂ ਨੂੰ ਟਵੀਟ ਕਰ ਕੇ ਕਿਹਾ, ਮਾਫ਼ ਕਰਨਾ ਹੋਰ ਉਡੀਕ ਨਹੀਂ ਕਰ ਸਕਦੀ

ਖ਼ਤਰਨਾਕ ਬਿਮਾਰੀ ਨਾਲ ਜੂਝ ਰਹੀ ਨਵਜੋਤ ਕੌਰ ਸਿੱਧੂ, ਭਾਵੁਕ ਹੋ ਕੇ ਨਵਜੋਤ ਸਿੱਧੂ ਨੂੰ ਕਿਹਾ, ਮਾਫ਼ ਕਰਨਾ ਹੋਰ ਉਡੀਕ ਨਹੀਂ ਕਰ ਸਕਦੀ


ਵੀਓਪੀ ਬਿਊਰੋ, ਚੰਡੀਗੜ੍ਹ : ਰੋਡਰੇਜ਼ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਖ਼ਤਰਨਾਕ ਬਿਮਾਰੀ ਨਾਲ ਜੂਝ ਰਹੇ ਹਨ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਉਤੇ ਪਾਈ ਭਾਵੁਕ ਪੋਸਟ ਰਾਹੀਂ ਦਿੱਤੀ ਹੈ।


ਨਵਜੋਤ ਕੌਰ ਸਿੱਧੂ ਵੱਲੋਂ ਕੀਤੇ ਗਏ ਟਵੀਟ ਮੁਤਾਬਕ ਉਹ ਖਤਰਨਾਕ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਹਨ। ਕੈਂਸਰ ਦੀ ਦੂਜੀ ਸਟੇਜ ਦੱਸੀ ਜਾ ਰਹੀ ਹੈ। ਬੁੱਧਵਾਰ ਦੁਪਹਿਰ ਚੰਡੀਗੜ੍ਹ ਵਿਚ ਉਨ੍ਹਾਂ ਦੀ ਸਰਜਰੀ ਕੀਤੀ ਜਾਵੇਗੀ।


ਉਨ੍ਹਾਂ ਨੇ ਭਾਵੁਕ ਟਵੀਟ ਕਰਦਿਆਂ ਲਿਖਿਆ ਕਿ ਨਵਜੋਤ ਸਿੱਧੂ ਉਸ ਅਪਰਾਧ ਦੀ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ, ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮਾਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡੀ ਉਡੀਕ ਕਰਨੀ ਸ਼ਾਇਦ ਤੁਹਾਡੇ ਤੋਂ ਸਜ਼ਾ ਕੱਟਣ ਬਰਾਬਰ ਹੈ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਹ ਸਾਡੀ ਪ੍ਰੀਖਿਆ ਹੈ। ਕਲਯੁੱਗ। ਮਾਫ਼ ਕਰਨਾ ਤੁਹਾਡੀ ਉਡੀਕ ਨਹੀਂ ਕਰ ਸਕਦੀ, ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿਚ ਹੈ।

error: Content is protected !!