ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਉਤੇ ਦਿੱਤਾ ਵੱਡਾ ਬਿਆਨ, ਕਿਹਾ, ਅੰਮ੍ਰਿਤਪਾਲ ਤੋਂ ਹਟਾਈ ਜਾਵੇ NSA ਧਾਰਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਉਤੇ ਦਿੱਤਾ ਵੱਡਾ ਬਿਆਨ, ਕਿਹਾ, ਅੰਮ੍ਰਿਤਪਾਲ ਤੋਂ ਹਟਾਈ ਜਾਵੇ NSA ਧਾਰਾ

ਚੋਵੇਸ਼ ਲਟਾਵਾ, ਸ੍ਰੀ ਆਨੰਦਪੁਰ ਸਾਹਿਬ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਹੱਕ ਵਿਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾ ਰਹੇ ਸਿੱਖ ਨੌਜਵਾਨਾਂ ਬਾਰੇ ਵੀ ਵੱਡੀ ਗੱਲ ਆਖੀ ਹੈ।


ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਉਤੇ ਲਾਈ ਗਈ ਐਨਐਸਏ ਦੀ ਧਾਰਾ ਨੂੰ ਹਟਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਜਾਣ ਬੁੱਝ ਕੇ ਸਰਕਾਰਾਂ ਪੰਜਾਬ ਦੇ ਮਾਹੌਲ ਖਰਾਬ ਕਰ ਰਹੀਆਂ ਹਨ। ਅੰਮ੍ਰਿਤਪਾਲ ਸਿੰਘ ਦੇ ਨਾਲ ਫੋਟੋ ਖਿਚਵਾਉਣ ਵਾਲੇ ਨੌਜਵਾਨਾਂ ਨੂੰ ਵੀ ਫੜਕੇ ਐਨਐਸਏ ਲਗਾ ਸੂਬੇ ਤੋਂ ਬਾਹਰਲੀਆਂ ਜੇਲ੍ਹਾਂ ਵਿਚ ਰੱਖਿਆ ਜਾ ਰਿਹਾ ਹੈ, ਉਨ੍ਹਾਂ ਸਰਕਾਰਾਂ ਨੂੰ ਕਿਹਾ ਕਿ ਇਹਨਾਂ ਨੌਜਵਾਨਾਂ ਨਾਲ ਇਨਸਾਫ਼ ਕੀਤਾ ਜਾਵੇ ਅਤੇ ਤੁਰੰਤ ਐਨਐਸਏ ਹਟਾਈ ਜਾਵੇ ਅਤੇ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਵਾਪਿਸ ਲਿਆਂਦਾ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਬਾਹਰਲੇ ਸੂਬਿਆਂ ਵਿਚ ਨੌਜਵਾਨਾਂ ਜੇਲ੍ਹ ਕੱਟਣ ਦੀ ਬਜਾਏ ਆਪਣੇ ਸੂਬੇ ਵਿਚ ਹੀ ਉਹਨਾਂ ਨੂੰ ਲਿਆਂਦਾ ਜਾਵੇ ਤੇ ਜੇ ਕਰ ਕੋਈ ਬੇਕਸੂਰ ਪੁਲਿਸ ਨੇ ਨੌਜਵਾਨ ਫੜੇ ਹੋਏ ਹਨ ਉਨ੍ਹਾਂ ਨੂੰ ਜਲਦ ਰਿਹਾ ਕੀਤਾ ਜਾਵੇ ਤਾਂ ਕਿ ਉਹ ਆਪਣੀ ਕਿਰਤ ਕਮਾਈ ਨਾਲ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ।

error: Content is protected !!