ਜ਼ਮੀਨੀ ਵਿਵਾਦ, ਦੋ ਧਿਰਾਂ ਵਿਚ ਹੋਈ ਲੜਾਈ , ਇਕ ਦਾ ਕਤਲ

ਜ਼ਮੀਨੀ ਵਿਵਾਦ, ਦੋ ਧਿਰਾਂ ਵਿਚ ਹੋਈ ਲੜਾਈ , ਇਕ ਦਾ ਕਤਲ

ਵੀਓਪੀ ਬਿਊਰੋ (ਨੰਗਲ) – ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਲੜਾਈ ਵਿਚ ਇਕ ਵਿਅਕਤੀ ਦਾ ਕਤਲ ਕਰ ਦਿ੍ੱਤਾ ਗਿਆ ਹੈ। ਇਸ ਮਾਮਲੇ ਵਿਚ ਪੁਲਿਸ ਨੇ ਮਾਮਲਾ ਦਰਜ ਕਰ ਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਕੀਆਂ ਦੀ ਭਾਲ ਜਾਰੀ ਹੈ।


ਨੰਗਲ ਦੇ ਨਾਲ ਲਗਦੇ ਪਿੰਡ ਤਰਫ ਮਜਾਰੀ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚ ਆਪਸੀ ਲੜਾਈ ਇੰਨੀ ਵਧ ਗਈ ਕਿ ਇਸ ਲੜਾਈ ਦੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਜਿਸ ਦੀ ਪਛਾਣ ਅਨਿਲ ਵਾਸੀ ਹਰਿਆਣਾ ਵਜੋਂ ਹੋਈ ਹੈ।

ਪੁਲਿਸ ਦੀ ਮੰਨੀਏ ਤਾਂ ਉਨ੍ਹਾਂ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਬਾਕੀਆਂ ਦੀ ਤਲਾਸ਼ ਜਾਰੀ ਹੈ। ਨੰਗਲ ਡੀਐਸਪੀ ਸਤੀਸ਼ ਕੁਮਾਰ ਦੀ ਮੰਨੀਏ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਸਾਰਾ ਮਾਮਲਾ ਜ਼ਮੀਨੀ ਵਿਵਾਦ ਨਾਲ ਜੁੜਿਆ ਹੋਇਆ ਹੈ। ਮੁਲਜ਼ਮਾਂ ਵੱਲੋਂ ਅਨਿਲ ਅਤੇ ਉਸ ਦੇ ਸਾਥੀ ਉਤੇ ਹਮਲਾ ਕੀਤਾ ਗਿਆ। ਸਿਰ ਵਿਚ ਸੱਟ ਲੱਗਣ ਕਾਰਨ ਅਨਿਲ ਦੀ ਮੌਤ ਹੋ ਗਈ।

error: Content is protected !!