ਦਿੱਲੀ ਸ਼ਹਿਰ ਵਿਚ ਲੱਗੇ ਪ੍ਰਧਾਨ ਮੰਤਰੀ ਮੋਦੀ ਵਿਰੋਧੀ ਪੋਸਟਰ, ਹੋਈਆਂ ਗ੍ਰਿਫ਼ਤਾਰੀਆਂ, ਇਸ ਸਿਆਸੀ ਪਾਰਟੀ ਦੀ ਸ਼ਮੂਲੀਅਤ ਦਾ ਸ਼ੱਕ, ਜਾਣੋ ਕੀ ਲਿਖਿਆ ਸੀ ਪੋਸਟਰਾਂ ਉਤੇ

ਦਿੱਲੀ ਸ਼ਹਿਰ ਵਿਚ ਲੱਗੇ ਪ੍ਰਧਾਨ ਮੰਤਰੀ ਮੋਦੀ ਵਿਰੋਧੀ ਪੋਸਟਰ, ਹੋਈਆਂ ਗ੍ਰਿਫ਼ਤਾਰੀਆਂ, ਇਸ ਸਿਆਸੀ ਪਾਰਟੀ ਦੀ ਸ਼ਮੂਲੀਅਤ ਦਾ ਸ਼ੱਕ, ਜਾਣੋ ਕੀ ਲਿਖਿਆ ਸੀ ਪੋਸਟਰਾਂ ਉਤੇ

ਵੀਓਪੀ ਬਿਊਰੋ, ਦਿੱਲੀ -ਦਿੱਲੀ ਵਿਚ ਕੁਝ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਤਰਾਜ਼ਯੋਗ ਪੋਸਟਰ ਲਾ ਦਿੱਤੇ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿਚ 100 ਤੋਂ ਵੱਧ ਐਫਆਈਆਰਜ਼ ਦਰਜ ਕਰ ਕੇ ਵੱਖ-ਵੱਖ ਥਾਵਾਂ ਤੋਂ ਛੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਪੋਸਟਰਾਂ ਉਤੇ ਲਿਖਿਆ ਸੀ, ”ਮੋਦੀ ਹਟਾਓ-ਦੇਸ਼ ਬਚਾਓ।’ ਪੁਲਿਸ ਵੱਲੋਂ ਜਾਰੀ ਬਿਆਨ ਮੁਤਾਬਕ ਆਮ ਆਦਮੀ ਪਾਰਟੀ ਦੇ ਇਕ ਦਫ਼ਤਰ ਵਿਚੋਂ ਨਿਕਲੀ ਇਕ ਵੈਨ ਨੂੰ ਕਾਬੂ ਕਰਨ ਉਤੇ ਉਸ ਵਿਚੋਂ ਕਈ ਪੋਸਟਰ ਬਰਾਮਦ ਹੋਏ। ਮੌਕੇ ਉਤੇ ਹੀ ਗ੍ਰਿਫ਼ਤਾਰੀਆਂ ਹੋਈਆਂ।

ਦਿੱਲੀ ਪੁਲਿਸ ਦੇ ਸਪੈਸ਼ਲ ਸੀਪੀ ਦੀਪੇਂਦਰ ਪਾਠਕ ਨੇ ਦੱਸਿਆ ਕਿ ਪੂਰੇ ਸ਼ਹਿਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਪੋਸਟਰ ਲਾਏ ਗਏ ਸਨ, ਜਿਨ੍ਹਾਂ ’ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ (ਇਤਰਾਜ਼ਯੋਗ) ਪੋਸਟਰਾਂ ਵਿੱਚ ਪ੍ਰਿੰਟਿੰਗ ਪ੍ਰੈੱਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਸਪੈਸ਼ਲ ਸੀਪੀ ਦੀਪੇਂਦਰ ਪਾਠਕ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਹੁਣ ਤੱਕ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਇਨ੍ਹਾਂ ਪੋਸਟਰਾਂ ਦਾ ਲਿੰਕ ਆਮ ਆਦਮੀ ਪਾਰਟੀ ਨਾਲ ਸਬੰਧਤ ਹੈ। ਦੀਪੇਂਦਰ ਪਾਠਕ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਦਫ਼ਤਰ ਤੋਂ ਨਿਕਲਦੇ ਹੀ ਪੁਲਿਸ ਵੱਲੋਂ ਵੈਨ ਨੂੰ ਰੋਕ ਲਿਆ ਗਿਆ, ਜਿੱਥੋਂ ਕਈ ਪੋਸਟਰ ਜ਼ਬਤ ਕੀਤੇ ਗਏ ਅਤੇ ਮੌਕੇ ‘ਤੇ ਕੁਝ ਗਿ੍ਫ਼ਤਾਰੀਆਂ ਵੀ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਐਕਟ ਅਤੇ ਜਾਇਦਾਦ ਦੀ ਦੁਰਵਰਤੋਂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਦਿੱਲੀ ਸ਼ਹਿਰ ਵਿਚੋਂ ਕਰੀਬ 2000 ਪੋਸਟਰ ਹਟਾ ਦਿੱਤੇ ਗਏ ਹਨ।

 

error: Content is protected !!