ਖਟਕੜ ਕਲਾਂ ਪਹੁੰਚੇ ਮੁੱਖ ਮੰਤਰੀ ਮਾਨ, ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰ ਕੇ ਹੋਏ ਦਿੱਲੀ ਰਵਾਨਾ

ਖਟਕੜ ਕਲਾਂ ਪਹੁੰਚੇ ਮੁੱਖ ਮੰਤਰੀ ਮਾਨ, ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰ ਕੇ ਹੋਏ ਦਿੱਲੀ ਰਵਾਨਾ

ਖਟਕੜ ਕਲਾਂ (ਵੀਓਪੀ ਬਿਊਰੋ) ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ। ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਸੀਐਮ ਮਾਨ ਦੀ ਆਮਦ ਤੋਂ ਪਹਿਲਾਂ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਇਸ ਤੋਂ ਪਹਿਲਾਂ 22 ਮਾਰਚ ਨੂੰ ਸੀਐਮ ਮਾਨ ਨੇ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਵੀ ਕੀਤਾ ਸੀ।

ਸੀਐਮ ਮਾਨ ਦੇ ਅੱਜ ਤਿੰਨ ਪ੍ਰੋਗਰਾਮ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਵੀ ਸ਼ਹੀਦਾਂ ਨੂੰ ਯਾਦ ਕਰਨਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।

ਇਸ ਤੋਂ ਬਾਅਦ ਮਾਨ ਸਿੱਧੇ ਦਿੱਲੀ ਜੰਤਰ-ਮੰਤਰ ਲਈ ਰਵਾਨਾ ਹੋਣਗੇ। ਇੱਥੇ ਉਹ ਕੇਂਦਰ ਸਰਕਾਰ ਵਿਰੁੱਧ ਮੁਹਿੰਮ ਦੀ ਸ਼ੁਰੂਆਤ ‘ਚ ਸ਼ਾਮਲ ਹੋ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜਨ ਸਭਾ ਨੂੰ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਪੋਸਟਰ ਲਗਾਏ ਜਾਣ ਤੋਂ ਬਾਅਦ ਹੋਈ ਕਾਰਵਾਈ ਕਾਰਨ ਦਿੱਲੀ ‘ਚ ਇਹ ਜਨ ਸਭਾ ਕੀਤੀ ਜਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਤੋਂ ਆਪਣੀ ਲੀਡਰਸ਼ਿਪ ਨਾਲ ਉੱਥੇ ਪਹੁੰਚਣਗੇ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸੰਬੋਧਨ ਕਰਨਗੇ।

error: Content is protected !!