ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿਚ ਪੇਸ਼ੀ ਤੋਂ ਬਾਅਦ ਬੋਲੇ ਸੁਖਬੀਰ ਬਾਦਲ, ਬਦਲਾਖ਼ੋਰੀ ਦੀ ਸਿਆਸਤ ਦਾ ਕਰਾਂਗੇ ਡੱਟ ਕੇ ਮੁਕਾਬਲਾ

ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿਚ ਪੇਸ਼ੀ ਤੋਂ ਬਾਅਦ ਬੋਲੇ ਸੁਖਬੀਰ ਬਾਦਲ, ਬਦਲਾਖ਼ੋਰੀ ਦੀ ਸਿਆਸਤ ਦਾ ਕਰਾਂਗੇ ਡੱਟ ਕੇ ਮੁਕਾਬਲਾ

ਵੀਓਪੀ, ਫ਼ਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲਾ ਵਿਚ ਐਸਆਈਟੀ ਵੱਲੋਂ ਦਾਖਲ ਚਾਰਜਸ਼ੀਟ ਤਹਿਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ। ਫ਼ਰੀਦਕੋਟ ਦੀ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੂੰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਉਨ੍ਹਾਂ ਖਿਲਾਫ ਕੋਟਕਪੂਰਾ ਗੋਲੀਕਾਂਡ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।


ਪੇਸ਼ੀ ਤੋਂ ਬਾਅਦ ਸੁਖਬੀਰ ਬਾਦਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਨਿਆਂਪਾਲਿਕਾ ‘ਤੇ ਪੂਰਾ ਵਿਸ਼ਵਾਸ ਹੈ ਅਤੇ ਇਸ ਭਰੋਸੇ ਸਦਕਾ ਅਸੀਂ ਇਸ ਬਦਲਾਖੋਰੀ ਦੀ ਸਿਆਸਤ ਦਾ ਡੱਟ ਕੇ ਮੁਕਾਬਲਾ ਕਰਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਕੋਲੋਂ ਬੇਅਦਬੀ ਮਾਮਲੇ ਵਿਚ ਇਨਸਾਫ਼ ਦੀ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ । ਉਨ੍ਹਾਂ ਉਤੇ ਪਾਇਆ ਗਿਆ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।

ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਨੇ ਵੀ ਅਜਿਹੀਆਂ ਨੀਤੀਆਂ ਅਪਣਾਈਆਂ ਸਨ, ਪਰ ਉਨ੍ਹਾਂ ਨੂੰ ਕਾਨੂੰਨ ਉਤੇ ਪੂਰਾ ਭਰੋਸਾ ਹੈ ਕਿ ਉਹ ਉਨ੍ਹਾਂ ਦਾ ਪੂਰੀ ਤਰ੍ਹਾਂ ਸਾਥ ਦੇਣਗੇ।

error: Content is protected !!