ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪੁਲਿਸ ਤਾਇਨਾਤ, ਭਾਰਤ ਦੀ ਚਿਤਾਵਨੀ ਤੋਂ ਬਾਅਦ ਪਈ ਬ੍ਰਿਟੇਨ ਨੂੰ ਭਾਜੜ

ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪੁਲਿਸ ਤਾਇਨਾਤੀ, ਭਾਰਤ ਦੀ ਚਿਤਾਵਨੀ ਤੋਂ ਬਾਅਦ ਪਈ ਬ੍ਰਿਟੇਨ ਨੂੰ ਭਾਜੜ

ਵੀਓਪੀ ਬਿਊਰੋ-ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ‘ਚ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਹਮਲੇ ਤੋਂ ਬਾਅਦ ਭਾਰਤ ਨੇ ਬ੍ਰਿਟੇਨ ਦਾ ਹੰਕਾਰ ਦੂਰ ਕਰ ਦਿੱਤਾ ਹੈ। ਬੁੱਧਵਾਰ ਨੂੰ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਦੇਖਣ ਨੂੰ ਮਿਲੀ। ਹਾਈ ਕਮਿਸ਼ਨ ਦੇ ਮੁੱਖ ਗੇਟ ਦੇ ਬਾਹਰ ਬੈਰੀਕੇਡਿੰਗ ਲਗਾਈ ਗਈ।

ਬੁੱਧਵਾਰ ਨੂੰ ਲੰਡਨ ਸਥਿਤ ਭਾਰਤੀ ਦੂਤਾਵਾਸ ਦੇ ਦਫਤਰ ਦੇ ਬਾਹਰ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਵੀ ਦੇਖਣ ਨੂੰ ਮਿਲੀ ਪਰ ਬੈਰੀਕੇਡਿੰਗ ਅਤੇ ਪੁਲਸ ਦੀ ਮੌਜੂਦਗੀ ਕਾਰਨ ਪ੍ਰਦਰਸ਼ਨਕਾਰੀ ਗੇਟ ਤੋਂ ਦੂਰ ਹੀ ਰਹੇ। ਹਾਲਾਂਕਿ, ਕੁਝ ਪ੍ਰਦਰਸ਼ਨਕਾਰੀ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕਰਦੇ ਦੇਖੇ ਗਏ।

ਲੰਡਨ ਦੀ ਘਟਨਾ ਤੋਂ ਬਾਅਦ ਭਾਰਤ ਨੇ ਸਭ ਤੋਂ ਪਹਿਲਾਂ ਬ੍ਰਿਟਿਸ਼ ਸਰਕਾਰ ਅੱਗੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਇਸ ਤੋਂ ਬਾਅਦ ਵੀ ਕੋਈ ਸੁਧਾਰ ਨਾ ਹੋਇਆ ਤਾਂ ਬੁੱਧਵਾਰ ਨੂੰ ਭਾਰਤ ਨੇ ਨਵੀਂ ਦਿੱਲੀ ਸਥਿਤ ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਾਹਮਣੇ ਲੱਗੇ ਬੈਰੀਕੇਡਿੰਗ ਨੂੰ ਹਟਾ ਦਿੱਤਾ ਅਤੇ ਗੇਟ ਦੇ ਬਾਹਰ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵੀ ਘਟਾ ਕੇ ਭਾਰਤ ਨੇ ਬ੍ਰਿਟਿਸ਼ ਸਰਕਾਰ ਅੱਗੇ ਆਪਣਾ ਇਰਾਦਾ ਪ੍ਰਗਟ ਕੀਤਾ ਸੀ।

error: Content is protected !!