ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਵਿਰੁੱਧ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੇ ਸੱਦੀ ਸਿੱਖ ਜਥੇਬੰਦੀਆਂ ਦੀ ਮੀਟਿੰਗ, 27 ਨੂੰ ਅੰਮ੍ਰਿਤਸਰ ਵਿਖੇ ਹੋਵੇਗੀ

ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਵਿਰੁੱਧ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੇ ਸੱਦੀ ਸਿੱਖ ਜਥੇਬੰਦੀਆਂ ਦੀ ਮੀਟਿੰਗ, 27 ਨੂੰ ਅੰਮ੍ਰਿਤਸਰ ਵਿਖੇ ਹੋਵੇਗੀ

ਵੀਓਪੀ ਬਿਊਰੋ, ਅੰਮ੍ਰਿਤਸਰ : ‘ਤਿੰਨ ਦਹਾਕੇ ਪਹਿਲਾਂ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਨੇ ਮਿਲ ਕੇ ਗੰਦੀ ਸਿਆਸਤ ਖੇਡੀ ਸੀ, ਜਿਸ ਦਾ ਖਮਿਆਜ਼ਾ ਅੱਜ ਤਕ ਸਿੱਖ ਭੁਗਤਦੇ ਆ ਰਹੇ ਹਨ। ਹੁਣ ਇਕ ਵਾਰ ਮੁੜ ਉਹੀ ਚਾਲਾਂ ਖੇਡੀਆਂ ਜਾ ਰਹੀਆਂ ਹਨ। ਪੁਲਿਸ ਸਿੱਖ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਰਹੀ ਹੈ। ਸਰਕਾਰਾਂ ਦੀਆਂ ਇਨ੍ਹਾਂ ਚਾਲਾਂ ਕਾਰਨ ਸਿੱਖਾਂ ਦਾ ਵੱਡੇ ਪੱਧਰ ਉਤੇ ਨੁਕਸਾਨ ਹੋਣ ਦਾ ਖ਼ਦਸ਼ਾ ਹੈ।’ ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਬਣੇ ਹਾਲਾਤ ਦੇ ਮੱਦੇਨਜ਼ਰ ਕੀਤਾ ਹੈ।

ਬੀਤੇ ਕੁਝ ਦਿਨਾਂ ਤੋਂ ਸਿੱਖ ਨੌਜਵਾਨਾਂ ਦੀਆਂ ਹੋ ਰਹੀਆਂ ਗ੍ਰਿਫ਼ਤਾਰੀਆਂ ਦੇ ਮਾਮਲਿਆਂ ਨੂੰ ਵਿਚਾਰਨ ਵਾਸਤੇ ਜਥੇਦਾਰ ਸਾਹਿਬ ਨੇ ਸਿੱਖ ਸੰਸਥਾਵਾਂ, ਸੰਪਰਦਾਵਾਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ 27 ਮਾਰਚ ਨੂੰ ਸੱਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਸ ਸਬੰਧ ਵਿੱਚ ਇੱਕ ਪੋਸਟਰ ਵੀ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ ਗਿਆ ਹੈ। ਇਹ ਸਾਂਝੀ ਵਿਸ਼ੇਸ਼ ਇਕੱਤਰਤਾ 27 ਮਾਰਚ ਨੂੰ ਦੁਪਹਿਰ 12 ਵਜੇ ਅੰਮ੍ਰਿਤਸਰ ਵਿੱਚ ਹੋਵੇਗੀ। ਜਥੇਦਾਰ ਨੇ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਸਿੱਖ ਜਥੇਬੰਦੀਆਂ, ਦਲ ਪੰਥ, ਸਿੱਖ ਬੁੱਧੀਜੀਵੀ, ਸਿੱਖ ਵਕੀਲ, ਪੱਤਰਕਾਰ, ਵਿਦਿਆਰਥੀ ਜਥੇਬੰਦੀਆਂ, ਧਾਰਮਿਕ, ਸਮਾਜਿਕ ਅਤੇ ਸਿਆਸੀ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ।


ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਕੱਤਰ ਜਸਪਾਲ ਸਿੰਘ ਨੇ ਇਸ ਇਕੱਤਰਤਾ ਬਾਰੇ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਇਕੱਠ ਸਿੱਖ ਨੌਜਵਾਨਾਂ ਦੀ ਨਜਾਇਜ਼ ਗ੍ਰਿਫਤਾਰੀ ਵਿਰੁੱਧ ਅਤੇ ਲੋਕਾਂ ਦੇ ਭਵਿੱਖ ਲਈ ਕੀਤਾ ਜਾ ਰਿਹਾ ਹੈ।ਇਸ ਵਿਸ਼ੇਸ਼ ਇਕੱਤਰਤਾ ਦੇ ਏਜੰਡੇ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿੱਚ ਲੰਮੇ ਸਮੇਂ ਤੋਂ ਬਣੇ ਬੇਚੈਨੀ ਵਾਲੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਾਜਾਇਜ਼ ਗ੍ਰਿਫਤਾਰੀਆਂ ਬਾਰੇ ਵਿਚਾਰ ਵਟਾਂਦਰਾ ਕਰਨਾ ਸ਼ਾਮਲ ਕਰਨਾ ਸ਼ਾਮਲ ਹੈ।

error: Content is protected !!