ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਦੇ ਹੱਕ ਵਿਚ ਨਿੱਤਰੇ ਕੇਜਰੀਵਾਲ, ਜਾਣੋ ਟਵੀਟ ਕਰ ਕੇ ਕੀ ਕਿਹਾ

ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਦੇ ਹੱਕ ਵਿਚ ਨਿੱਤਰੇ ਕੇਜਰੀਵਾਲ, ਜਾਣੋ ਟਵੀਟ ਕਰ ਕੇ ਕੀ ਕਿਹਾ


ਵੀਓਪੀ ਬਿਊਰੋ, ਨਵੀਂ ਦਿੱਲੀ : ਮੋਦੀ ਸਰਨੇਮ ਮਾਮਲੇ ਵਿਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਹੁਲ ਦੀ ਹਮਾਇਤ ਵਿਚ ਆ ਗਏ ਹਨ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਗੈਰ ਭਾਜਪਾਈ ਨੇਤਾਵਾਂ ਤੇ ਪਾਰਟੀਆਂ ਖਿ਼ਲਾਫ਼ ਪਰਚੇ ਕਰ ਕੇ ਉਨ੍ਹਾਂ ਨੂੰ ਖਤਮ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ।


ਉਨ੍ਹਾਂ ਕਿਹਾ ਕਿ ਭਾਵੇਂ ਸਾਡੇ ਕਾਂਗਰਸ ਨਾਲ ਮਤਭੇਦ ਹਨ ਪਰ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ਵਿਚ ਇੰਝ ਫਸਾਉਣਾ ਸਹੀ ਨਹੀਂ ਹੈ। ਕੇਜਰੀਵਾਲ ਨੇ ਕਿਹਾ ਕਿ ਉਹ ਅਦਾਲਤ ਦਾ ਸਨਮਾਨ ਕਰਦੇ ਹਨ ਪਰ ਉਹ ਇਸ ਫੈਸਲੇ ਨਾਲ ਅਸਹਿਮਤ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਮੁਕੱਦਮੇ ਚਲਾ ਕੇ ਫਸਾਉਣ ਦੀ ਸਾਜ਼ਿਸ਼ ਰਚੀ ਹੈ।

error: Content is protected !!