ਹਰਿਆਣਾ ਵਿਚ ਰੁਕਿਆ ਸੀ ਅੰਮ੍ਰਿਤਪਾਲ, ਸੀਸੀਟੀਵੀ ਫੁਟੇਜ ਮਿਲੀ, ਹਿਰਾਸਤ ਵਿਚ ਲਈ ਔਰਤ ਨੇ ਕੀਤੇ ਖੁਲਾਸੇ

ਹਰਿਆਣਾ ਵਿਚ ਰੁਕਿਆ ਸੀ ਅੰਮ੍ਰਿਤਪਾਲ, ਸੀਸੀਟੀਵੀ ਫੁਟੇਜ ਮਿਲੀ, ਹਿਰਾਸਤ ਵਿਚ ਲਈ ਔਰਤ ਨੇ ਕੀਤੇ ਖੁਲਾਸੇ

ਵੀਓਪੀ ਬਿਊਰੋ, ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਹੁਣ ਪੰਜਾਬ ਪੁਲਿਸ ਵੱਲੋਂ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਆਈਜੀ ਸੁਖਚੈਨ ਸਿੰਘ ਗਿੱਲ ਨੇ ਵੱਡੇ ਖੁਲਾਸੇ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਦੇ ਹਰਿਆਣਾ ਵਿਚ ਰੁਕਣ ਦੇ ਸਬੂਤ ਮਿਲੇ ਹਨ।


ਆਈਜੀ  ਗਿੱਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਹਰਿਆਣਾ ਦੇ ਸ਼ਾਹਬਾਦ ਵਿਚ ਇਹ ਠਹਿਰਿਆ ਸੀ। ਇਕ ਔਰਤ ਬਲਜੀਤ ਕੌਰ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਗਈ ਜਿਸ ਨੇ ਦੱਸਿਆ ਕਿ 19 ਮਾਰਚ ਨੂੰ ਉਹ ਇੱਥੇ ਰਾਤ ਰੁਕੇ ਹਨ। ਉਨ੍ਹਾਂ ਦੱਸਿਆ ਕਿ ਇਸ ਦੀ ਵੀ ਇਕ ਸੀਸੀਟੀਵੀ ਫੁਟੇਜ ਵੀ ਮਿਲੀ ਹੈ। ਪੁਲਿਸ ਦੀਆਂ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਹੀ ਸਾਨੂੰ ਇਹ ਪਤਾ ਚੱਲਿਆ ਕਿ ਉਹ ਪੰਜਾਬ ਛੱਡ ਕੇ ਦੂਜੇ ਸੂਬਿਆਂ ਵਿੱਚ ਚਲਿਆ ਗਿਆ, ਇਸ ਤੋਂ ਬਾਅਦ ਦੂਜੇ ਸੂਬਿਆਂ ਦੀ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ।


ਉਨ੍ਹਾਂ ਕਿਹਾ ਕਿ ਹੁਣ ਤੱਕ ਜਣਿਆਂ ਨੂੰ 207 ਨੂੰ ਹਿਰਾਸਤ ਲਿਆ ਸੀ, ਜਿਸ ਵਿਚੋਂ 30 ਦੀ ਗ੍ਰਿਫਤਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਾਂਤੀ ਬਣਾਈ ਰੱਖਣ ਲਈ 177 ਵਿਅਕਤੀਆਂ ਨੂੰ ਆਰਜੀ ਤੌਰ ਉਤੇ ਹਿਰਾਸਤ ਵਿੱਚ ਲਿਆ ਗਿਆ ਸੀ, ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਨੌਜਵਾਨ ਗੁੰਮਰਾਹ ਹੋਏ ਹਨ, ਉਨ੍ਹਾਂ ਨੂੰ ਹਿਰਾਸਤ ਵਿੱਚ ਨਹੀਂ ਲਿਆ ਜਾਵੇਗਾ।

error: Content is protected !!