ਲੰਡਨ ‘ਚ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਤਿਆਰੀ, ਪਾਸਪੋਰਟ ਰੱਦ ਕਰਕੇ ਹੋਣਗੇ ਡਿਪੋਰਟ

ਲੰਡਨ ‘ਚ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਤਿਆਰੀ, ਪਾਸਪੋਰਟ ਰੱਦ ਕਰਕੇ ਹੋਣਗੇ ਡਿਪੋਰਟ

 

ਨਵੀਂ ਦਿੱਲੀ (ਵੀਓਪੀ ਬਿਊਰੋ) ਅੰਮ੍ਰਿਤਪਾਲ ਸਿੰਘ ਦੇ ਸਮਰਥਨ ‘ਚ ਬਰਤਾਨੀਆ ‘ਚ ਤਿਰੰਗੇ ਦਾ ਅਪਮਾਨ ਕਰਨ ਵਾਲੇ ਖਾਲਿਸਤਾਨੀ ਸਮਰਥਕਾਂ ‘ਤੇ ਪੁਲਿਸ ਨੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਵਿਦੇਸ਼ਾਂ ‘ਚ ਬੈਠੇ ਖਾਲਿਸਤਾਨੀ ਸਮਰਥਕਾਂ ਦੇ ਪਾਸਪੋਰਟ ਹੋਣਗੇ ਰੱਦ ਕੇਂਦਰ ਸਰਕਾਰ ਨੇ ਭਾਰਤੀ ਪਾਸਪੋਰਟਾਂ ਦੀ ਵਰਤੋਂ ਕਰਕੇ ਵਿਦੇਸ਼ੀ ਧਰਤੀ ‘ਤੇ ਦੇਸ਼ ਵਿਰੁੱਧ ਸਾਜ਼ਿਸ਼ ਰਚਣ ਵਾਲਿਆਂ ਬਾਰੇ ਪੰਜਾਬ ਸਰਕਾਰ ਤੋਂ ਸਥਿਤੀ ਰਿਪੋਰਟ ਮੰਗੀ ਹੈ।

ਸੁਰੱਖਿਆ ਏਜੰਸੀਆਂ ਨੇ ਖਾਲਿਸਤਾਨ ਸਮਰਥਕਾਂ ਦੀਆਂ ਵੀਡੀਓਜ਼ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਤਿਰੰਗੇ ਦਾ ਨਿਰਾਦਰ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।ਕੇਂਦਰੀ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਖਾਲਿਸਤਾਨੀ ਪੰਜਾਬ ਦੇ ਕਿਹੜੇ ਸ਼ਹਿਰ ਅਤੇ ਪਿੰਡ ਨਾਲ ਸਬੰਧਤ ਹਨ।

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਕ ਦਰਜਨ ਲੋਕਾਂ ਦੀ ਪਛਾਣ ਕਰ ਲਈ ਗਈ ਹੈ। ਇਨ੍ਹਾਂ ਵਿੱਚੋਂ ਇੱਕ ਜੰਡਿਆਲਾ ਗੁਰੂ ਦੇ ਇੱਕ ਪਿੰਡ ਦਾ ਵਸਨੀਕ ਹੈ। ਵੀਡੀਓ ‘ਚ ਕੁਝ ਲੋਕ ਤਰਨਤਾਰਨ, ਮਜੀਠਾ, ਹੁਸ਼ਿਆਰਪੁਰ ਅਤੇ ਸੰਗਰੂਰ ਦੇ ਵੀ ਹਨ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਬਹੁਤ ਜਲਦ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ ਤਾਂ ਜੋ ਉਕਤ ਵਿਅਕਤੀਆਂ ਦੇ ਪਾਸਪੋਰਟ ਰੱਦ ਕਰਕੇ ਉਨ੍ਹਾਂ ਨੂੰ ਡਿਪੋਰਟ ਕਰਕੇ ਭਾਰਤ ਲਿਆਂਦਾ ਜਾ ਸਕੇ | ਸੂਤਰਾਂ ਮੁਤਾਬਕ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਸ ਵਿਦੇਸ਼ਾਂ ‘ਚ ਬੈਠੇ ਅਜਿਹੇ ਲੋਕਾਂ ਦੇ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ‘ਤੇ ਵੀ ਕੇਸ ਦਰਜ ਕਰੇਗੀ।

error: Content is protected !!