ਮਾਣਹਾਨੀ ਕੇਸ ਵਿਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੂੰ ਇਕ ਹੋਰ ਝਟਕਾ, ਸੰਸਦ ਦੀ ਮੈਂਬਰਸ਼ਿਪ ਰੱਦ

ਮਾਣਹਾਨੀ ਕੇਸ ਵਿਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੂੰ ਇਕ ਹੋਰ ਝਟਕਾ, ਸੰਸਦ ਦੀ ਮੈਂਬਰਸ਼ਿਪ ਰੱਦ


ਵੀਓਪੀ ਬਿਊਰੋ, ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਇਕ ਹੋਰ ਵੱਡੀ ਕਾਰਵਾਈ ਹੋਈ ਹੈ। ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਹੈ। ਇਹ ਕਾਰਵਾਈ ਸੂਰਤ ਕੋਰਟ ਨੇ ਮਾਣਹਾਨੀ ਮਾਮਲੇ ਵਿੱਚ ਵੀਰਵਾਰ ਨੂੰ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਸੀ। ਰਾਹੁਲ ਗਾਂਧੀ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਸਨ।

ਰਾਹੁਲ ਗਾਂਧੀ ਨੂੰ ‘ਮੋਦੀ ਸਰਨੇਮ’ ਵਾਲੀ ਟਿੱਪਣੀ ‘ਤੇ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਕਾਂਗਰਸ ਨੇਤਾ ਰਾਹੁਲ ਨੇਤਾ ਨੂੰ ਸੂਰਤ ਕੋਰਟ ਨੇ ‘ਮੋਦੀ ਸਰਨੇਮ’ ਵਾਲੇ ਬਿਆਨ ਨੂੰ ਲੈ ਕੇ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਸੀ। ਰਾਹੁਲ ਗਾਂਧੀ ਨੇ ਕਰਨਾਟਕ ਵਿੱਚ 2019 ਲੋਕ ਸਭਾ ਚੋਣਾਂ ਤੋਂ ਪ[ਹਿਲਾਂ ਇਹ ਬਿਆਨ ਦਿੱਤਾ ਸੀ। ਕੋਰਟ ਨੇ ਰਾਹੁਲ ਨੂੰ 15 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦਿੰਦੇ ਹੋਏ ਸਜ਼ਾ ਨੂੰ 30 ਦਿਨ ਦੇ ਲਈ ਸਸਪੈਂਡ ਕਰ ਦਿੱਤਾ।

error: Content is protected !!