ਕੈਬਨਿਟ ਮੰਤਰੀ ਹਰਜੋਤ ਬੈਂਸ ਨੇ IPS ਜੋਤੀ ਯਾਦਵ ਨਾਲ ਲਈ ਲਾਵਾਂ, ਦੇਖੋ ਤਸਵੀਰਾਂ ‘ਚ ਨਵੀਂ ਜੋੜੀ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ IPS ਜੋਤੀ ਯਾਦਵ ਨਾਲ ਲਈ ਲਾਵਾਂ, ਦੇਖੋ ਤਸਵੀਰਾਂ ‘ਚ ਨਵੀਂ ਜੋੜੀ

 

ਨੰਗਲ (ਵੀਓਪੀ ਬਿਊਰੋ)-  ਬੀਤੇ ਦਿਨਾਂ ਤੋਂ ਆ ਰਹੀਆਂ ਖਬਰਾਂ ‘ਤੇ ਲਗਾਮ ਲਾਉਂਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ IPS ਜੋਤੀ ਯਾਦਵ ਦੇ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ। ਨੰਗਲ ਦੇ ਗੁਰਦੁਆਰਾ ਵਿਭੋਰ ਸਾਹਿਬ ਵਿਚ ਉਨ੍ਹਾਂ ਦਾ ਆਨੰਦ ਕਾਰਜ ਕੀਤਾ ਗਿਆ ਹੈ। ਮੌਸਮ ਦੀ ਖ਼ਰਾਬੀ ਹੋਣ ਕਰਕੇ ਵਿਆਹ ਦੇ ਪ੍ਰੋਗਰਾਮ ਵਿਚ ਖਲਲ ਜ਼ਰੂਰ ਪਿਆ ਹੈ ਅਤੇ ਪ੍ਰੋਗਰਾਮ ਵਿਚ ਥੋੜ੍ਹੀ ਤਬਦੀਲੀ ਕੀਤੀ ਗਈ।


ਆਨੰਦ ਕਾਰਜ ਦੇ ਪ੍ਰੋਗਰਾਮ ਸਵੇਰੇ 8 ਵਜੇ ਰੱਖਿਆ ਗਿਆ ਅਤੇ ਦੋਵੇਂ ਪਰਿਵਾਰਾਂ ਦੇ ਮੈਂਬਰ ਇਥੇ ਪਹੁੰਚੇ ਅਤੇ 10 ਵਜੇ ਦੇ ਕਰੀਬ ਉਨ੍ਹਾਂ ਨੇ ਆਈ. ਪੀ. ਐੱਸ. ਜੋਤੀ ਯਾਦਵ ਨਾਲ ਲਾਵਾਂ ਲਈਆਂ। ਪੰਜਾਬ ਕੇਡਰ ਦੀ ਆਈ. ਪੀ. ਐੱਸ. ਡਾ. ਜੋਤੀ  ਯਾਦਵ ਮੌਜੂਦਾ ਸਮੇਂ ਵਿੱਚ ਮਾਨਸਾ ਜ਼ਿਲ੍ਹੇ ਵਿਚ ਬਤੌਰ ਐੱਸ. ਪੀ. ਹੈੱਡਕੁਆਰਟ ਵਜੋਂ ਤਾਇਨਾਤ ਹਨ।

ਜੋਤੀ ਯਾਦਵ ਦਾ ਪਰਿਵਾਰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਰਹਿੰਦਾ ਹੈ। ਸ੍ਰੀ ਅਨੰਦਪੁਰ ਸਾਹਿਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਪਣਾ ਹਲਕਾ ਹੈ ਅਤੇ ਗੁਰੂ ਨਗਰੀ ‘ਚ ਹੀ ਉਹ ਆਪਣੇ ਵਿਆਹੁਤਾ ਜੀਵਨ ਦੀ ਸ਼ੁਰੂਆਤ ਕਰ ਰਹੇ ਹਨ। ਹਰਜੋਤ ਸਿੰਘ ਬੈਂਸ ਪੰਜਾਬ ਦੇ ਸਿੱਖਿਆ ਮੰਤਰੀ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਜੇਲ੍ਹ ਮੰਤਰੀ ਸਨ।

error: Content is protected !!