ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਫਿਰ ਮਿਲੀ ਧਮਕੀ, ਪੜ੍ਹੋ ਕਿੰਨੇ ਦਿੱਤੀ ਧਮਕੀ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਫਿਰ ਮਿਲੀ ਧਮਕੀ, ਪੜ੍ਹੋ ਕਿੰਨੇ ਦਿੱਤੀ ਧਮਕੀ

ਵੀਓਪੀ ਬਿਊਰੋ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਰਾਜਸਥਾਨ ਤੋਂ ਈਮੇਲ ਭੇਜ ਕੇ ਇਹ ਧਮਕੀ ਦਿੱਤੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਮਾਨਸਾ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬੀ ਗਾਇਕੀ ਇੰਡਸਟਰੀ ਦੇ ਜਾਣੇ-ਪਛਾਣੇ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਵੀ ਲਗਾਤਾਰ ਖ਼ਤਰਾ ਹੈ। ਆਏ ਦਿਨ ਉਸ ਦੇ ਪਿਤਾ ਨੂੰ ਧਮਕੀ ਦਿੱਤੀ ਜਾਂਦੀ ਹੈ। ਪੁੱਤਰ ਦੀ ਮੌਤ ਦੇ ਇਕ ਸਾਲ ਬਾਅਦ ਵੀ ਅਜਿਹਾ ਲੱਗਦਾ ਹੈ ਕਿ ਉਸ ਦਾ ਪਰਿਵਾਰ ਅਜੇ ਵੀ ਸੁਰੱਖਿਅਤ ਨਹੀਂ ਹੈ।

ਹੁਣ ਫਿਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਵਿੱਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਮਾਨਸਾ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਧਮਕੀ ਵਿੱਚ ਉਸ ਦੇ ਪਿਤਾ ਨੂੰ ਲਾਰੇਂਸ ਬਿਸ਼ਨੋਈ ਵਰਗੇ ਗੈਂਗਸਟਰ ਦਾ ਨਾਂ ਲੈਣ ਤੋਂ ਬਚਣ ਲਈ ਕਿਹਾ ਗਿਆ ਹੈ। ਧਮਕੀ ਮਿਲਣ ਤੋਂ ਬਾਅਦ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਤੋਂ ਬਾਅਦ ਉਹ ਆਪਣੇ ਬੇਟੇ ਦਾ ਕੇਸ ਪ੍ਰਮਾਤਮਾ ਦੇ ਹੱਥਾਂ ਵਿੱਚ ਛੱਡ ਕੇ ਵਾਹਿਗੁਰੂ ਅੱਗੇ ਅਰਦਾਸ ਕਰਨਗੇ| ਉਨ੍ਹਾਂ ਕਿਹਾ ਕਿ ਅੱਜ ਵੀ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਉਹਨਾਂ ਦਾ ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਵੀ ਪਿਛਲੇ ਸਾਲ ਸਤੰਬਰ ਵਿੱਚ ਪੰਜਾਬ ਪੁਲੀਸ ਨੇ ਬਲਕੌਰ ਸਿੰਘ ਨੂੰ ਈਮੇਲ ਰਾਹੀਂ ਧਮਕੀਆਂ ਦੇਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਮਹੀਪਾਲ ਰਾਜਸਥਾਨ ਦੇ ਜੋਧਪੁਰ ਦਾ ਰਹਿਣ ਵਾਲਾ ਸੀ ਅਤੇ ਉਸ ਨੂੰ ਦਿੱਲੀ ਦੇ ਬਹਾਦਰਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਸਾਲ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਮੂਸੇਵਾਲਾ ਦੇ ਪਰਿਵਾਰ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।

error: Content is protected !!