2024 ਚੋਣਾਂ ਨੂੰ ਦੇਖਦੇ ਹੋਏ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ : ਮਨਜੀਤ ਸਿੰਘ ਜੀਕੇ

2024 ਚੋਣਾਂ ਨੂੰ ਦੇਖਦੇ ਹੋਏ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ : ਮਨਜੀਤ ਸਿੰਘ ਜੀਕੇ


ਅੰਮ੍ਰਿਤਸਰ (ਗੁਰਪ੍ਰੀਤ ਸਿੰਘ) ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵਿੱਚ ਸਿੱਖ ਨੌਜਵਾਨਾਂ ਦੀ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਲਗਾਤਾਰ ਹੀ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਬਣਦਾ ਜਾ ਰਿਹਾ ਸੀ, ਜਿਸ ਨੂੰ ਦੇਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕ ਵਿਸ਼ੇਸ਼ ਇਕੱਤਰਤਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੱਦੀ ਗਈ। ਉਸ ਵਿੱਚ ਵੀ ਵੱਖ-ਵੱਖ ਸੰਪਰਦਾਵਾਂ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ। ਜਿਸਦੇ ਚਲਦੇ ਜਥੇਬੰਦੀਆਂ ਦੇ ਆਗੂ SGPC ਦੇ ਪ੍ਰਧਾਨ ਅਤੇ SGPC ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚਣਾ ਸ਼ੁਰੂ ਹੋ ਗਏ ਹਨ।

ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ 2024 ਦੀਆਂ ਚੋਣਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵਿਸ਼ੇਸ਼ ਇਕੱਤਰਤਾ ਸੱਦੀ ਗਈ ਹੈ, ਇਸ ਦੀ ਇਸ ਸਮੇਂ ਜ਼ਰੂਰਤ ਵੀ ਸੀ ਤੇ ਅਸੀਂ ਸਮਝਦੇ ਹਾਂ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੌਮ ਨੂੰ ਇਕ ਵਧੀਆ ਸੰਦੇਸ਼ ਵੀ ਦੇਣ ਜਾ ਰਹੇ ਹਨ।


ਦੂਜੇ ਪਾਸੇ ਨੌਜਵਾਨ ਸਿੱਖ ਆਗੂ ਕਬਰ ਚੜ੍ਹਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬੁਲਾਈ ਮੀਟਿੰਗ ਬਹੁਤ ਵਧੀਆ ਫੈਸਲਾ ਹੈ, ਜਿਸ ਵਿੱਚ ਕਿ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਾਹਿਬਾਨ ਪਹੁੰਚ ਰਹੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਮੇਂ ਦੀ ਲੋੜ ਅਨੁਸਾਰ ਇਹ ਦੱਸਣਾ ਬਹੁਤ ਜ਼ਰੂਰੀ ਹੈ, ਜਿਸ ਵਿੱਚ ਕਿ ਵੱਖ-ਵੱਖ ਸਿੱਖ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਪੁਰਾਣੇ ਦੌਰ ਨੂੰ ਦੁਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਅਸੀਂ ਕਦੀ ਵੀ ਨਹੀਂ ਹੋਣ ਦਵਾਂਗੇ।

error: Content is protected !!