24 ਘੰਟਿਆਂ ਅੰਦਰ ਸਾਰੇ ਸਿੱਖ ਨੌਜਵਾਨ ਕੀਤੇ ਜਾਣ ਰਿਹਾਅ, ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਅਲਟੀਮੇਟਮ

24 ਘੰਟਿਆਂ ਅੰਦਰ ਸਾਰੇ ਸਿੱਖ ਨੌਜਵਾਨ ਕੀਤੇ ਜਾਣ ਰਿਹਾਅ, ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਅਲਟੀਮੇਟਮ

ਵੀਓਪੀ ਬਿਊਰੋ, ਅੰਮ੍ਰਿਤਸਰ-ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਅਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਖਿ਼ਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਵ੍ੱਲੋਂ ਸਿੱਖ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਵਹੀਰ ਕੱਢ ਕੇ ਪੂਰੀ ਦੁਨੀਆ ਨੂੰ ਦੱਸਿਆ ਸਿੱਖਾਂ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਦੱਸਿਆ ਜਾਵੇਗਾ।


ਇੰਨਾਂ ਹੀ ਨਹੀਂ ਉਨ੍ਹਾਂ ਨੇ ਸਿੱਖ ਕੌਮ ਬਾਰੇ ਗ਼ਲਤ ਖਬਰਾਂ ਫੈਲਾਉਣ ਵਾਲੇ ਨਿਊਜ਼ ਚੈਨਲਾਂ ਬਾਰੇ ਵੀ ਸਖ਼ਤ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਅਜਿਹੇ ਚੈਨਲਾਂ ਵਾਲਿਆਂ ਖਿਲਾਫ ਕੇਸ ਦਰਜ ਕਰਵਾਇਆ ਜਾਵੇਗਾ।


ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਮੀਟਿੰਗ ਸੱਦੀ ਗਈ ਸੀ ਤੇ ਸਿੱਖ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ।

error: Content is protected !!