ਜ਼ਮੀਨ ਦਾ ਇੰਤਕਾਲ ਕਰਨ ਬਦਲੇ 24 ਹਜ਼ਾਰ ਦੀ ਰਿਸ਼ਵਤ ਮੰਗਣ ਵਾਲਾ ਪਟਵਾਰੀ ਕਾਬੂ

ਜ਼ਮੀਨ ਦਾ ਇੰਤਕਾਲ ਕਰਨ ਬਦਲੇ 24 ਹਜ਼ਾਰ ਦੀ ਰਿਸ਼ਵਤ ਮੰਗਣ ਵਾਲਾ ਪਟਵਾਰੀ ਕਾਬੂ


ਵੀਓਪੀ ਬਿਊਰੋ, ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਨੂੰ ਉਸ ਵੇਲੇ ਇਕ ਹੋਰ ਸਫ਼ਲਤਾ ਮਿਲੀ, ਜਦੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਨਵਾਂ ਸ਼ਹਿਰ ਵਿਖੇ ਇਕ ਪਟਵਾਰੀ ਨੂੰ 24,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।


ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਸ਼ਿਕਾਇਤ ਦਿੱਤੀ ਸੀ ਕਿ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੇ ਉਸ ਦੇ ਪਿਤਾ ਤੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 24000 ਰੁਪਏ ਦੀ ਰਿਸ਼ਵਤ ਮੰਗੀ ਹੈ।

ਉਸ ਨੇ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕੀਤੀ ਹੋਈ ਹੈ। ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

error: Content is protected !!