ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਗੰਨਮੈਨ ਨੂੰ ਕੀਤਾ ਕਾਬੂ, NSA ਲਗਾ ਕੇ ਆਸਾਮ ਦੀ ਜੇਲ੍ਹ ‘ਚ ਭੇਜਿਆ

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਗੰਨਮੈਨ ਨੂੰ ਕੀਤਾ ਕਾਬੂ, NSA ਲਗਾ ਕੇ ਆਸਾਮ ਦੀ ਜੇਲ੍ਹ ‘ਚ ਭੇਜਿਆ

ਵੀਓਪੀ ਬਿਊਰੋ- ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ ਹੈ। ਸੋਮਵਾਰ ਨੂੰ ਪੁਲਿਸ ਨੇ ਅੰਮ੍ਰਿਤਪਾਲ ਦੇ ਇਕ ਹੋਰ ਗੰਨਮੈਨ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜਿਆ ਗਿਆ ਮੁਲਜ਼ਮ ਵਰਿੰਦਰ ਸਿੰਘ ਜੌਹਲ ਪੱਟੀ ਦੇ ਪਿੰਡ ਜੌੜਾ ਸਿੰਘ ਵਾਲਾ ਦਾ ਰਹਿਣ ਵਾਲਾ ਹੈ। ਜੌਹਲ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਕਾਰਵਾਈ ਕਰਨ ਤੋਂ ਬਾਅਦ ਉਸ ਨੂੰ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।

ਐਤਵਾਰ ਨੂੰ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਗਿੱਲ ਉਰਫ਼ ਗੋਰਖਾ ਬਾਬਾ ਨੂੰ ਪਨਾਹ ਦੇਣ ਵਾਲੇ ਬਲਵੰਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਬਲਵੰਤ ਮਲੌਦ ਦੇ ਪਿੰਡ ਕੁਹਾਲੀ ਖੁਰਦ ਦਾ ਵਸਨੀਕ ਹੈ ਜਿਸ ਨੇ ਦੋ ਦਿਨਾਂ ਤੋਂ ਗੋਰਖਾ ਬਾਬਾ ਨੂੰ ਆਪਣੇ ਘਰ ਪਨਾਹ ਦਿੱਤੀ ਹੋਈ ਸੀ। ਐਸਐਸਪੀ ਅਮਨੀਤ ਕੋਂਡਲ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਬਲਵੰਤ ਅਤੇ ਇਕ ਹੋਰ ਮੈਂਬਰ ਨੂੰ ਸ਼ੁੱਕਰਵਾਰ ਨੂੰ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ। ਬਲਵੰਤ ਨੂੰ ਤਜਿੰਦਰ ਉਰਫ ਗੋਰਖਾ ਬਾਬਾ ਵੱਲੋਂ ਦਿੱਤੇ ਇਨਪੁਟਸ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਬਲਵੰਤ ਅੰਮ੍ਰਿਤਪਾਲ ਦਾ ਗੰਨਮੈਨ ਅਤੇ ਉਸ ਦੀ ਨਜ਼ਦੀਕੀ ਸੁਰੱਖਿਆ ਟੀਮ ਸੀ.ਪੀ.ਟੀ. ਦਾ ਮੈਂਬਰ ਵੀ ਸੀ। ਦੋਵਾਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਵਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗੋਰਖਾ ਬਾਬਾ ਨੂੰ ਮਲੌਦ ਪੁਲਿਸ ਨੇ 22 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਹੋਰ ਮੁਲਜ਼ਮ ਬਿਕਰਮਜੀਤ ਸਿੰਘ ਵਾਸੀ ਪਿੰਡ ਮੰਗੇਵਾਲ, ਜਿਸ ਨੂੰ 22 ਮਾਰਚ ਨੂੰ ਹਿਰਾਸਤ ਵਿੱਚ ਲੈ ਕੇ ਗੋਇੰਦਵਾਲ ਜੇਲ੍ਹ ਭੇਜ ਦਿੱਤਾ ਗਿਆ ਸੀ, ਨੂੰ ਖੰਨਾ ਦੇ ਪ੍ਰੋਡਕਸ਼ਨ ਵਾਰੰਟ ’ਤੇ ਪੇਸ਼ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਅਧਿਕਾਰੀ ਨੇ ਦੱਸਿਆ ਕਿ ਵਰਿੰਦਰ ਗੋਰਖਾ ਬਾਬਾ ਨੂੰ ਆਪਣੇ ਆਲੇ-ਦੁਆਲੇ ਵਾਪਰ ਰਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਰਹਿੰਦਾ ਸੀ। ਇਸ ਦੇ ਨਾਲ ਹੀ ਉਹ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਥਿਆਰ ਚਲਾਉਣ ਦੀ ਸਿਖਲਾਈ ਦਿੰਦਾ ਸੀ।

error: Content is protected !!