ਕੈਨੇਡਾ ਵਿਚ ਮਹਾਤਮਾ ਗਾਂਧੀ ਦੇ ਇਕ ਹੋਰ ਬੁੱਤ ਦੀ ਭੰਨਤੋੜ

ਕੈਨੇਡਾ ਵਿਚ ਮਹਾਤਮਾ ਗਾਂਧੀ ਦੇ ਇਕ ਹੋਰ ਬੁੱਤ ਦੀ ਭੰਨਤੋੜ

ਵੀਓਪੀ ਬਿਊਰੋ, ਇੰਟਰਨੈਸ਼ਨਲ-ਕੈਨੇਡਾ ਵਿਚ ਮਹਾਤਮਾ ਗਾਂਧੀ ਦੇ ਇਕ ਹੋਰ ਬੁੱਤ ਨੂੰ ਨੁਕਸਾਨ ਪਹੁੰਚਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਓਂਟਾਰੀਓ ਵਿਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਸੀ। ਹੁਣ ਇਹ ਘਟਨਾ ਬਰਨਬੀ ਦੀ ਇਕ ਯੂਨੀਵਰਸਿਟੀ ਕੈਂਪਸ ਵਿਚ ਵਾਪਰੀ ਹੈ। ਭਾਰਤ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ ਤੇ ਉਥੋਂ ਦੀ ਸਰਕਾਰ ਨੂੰ ਇਸ ਦੀ ਜਾਂਚ ਤੇ ਮੁਲਜ਼ਮਾਂ ਖਿ਼ਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ।


ਜਾਣਕਾਰੀ ਅਨੁਸਾਰ ਕੈਨੇਡਾ ਦੇ ਬਰਨਬੀ ਵਿੱਚ ਇੱਕ ਯੂਨੀਵਰਸਿਟੀ ਕੈਂਪਸ ਵਿੱਚ ਮਹਾਤਮਾ ਗਾਂਧੀ ਦੇ ਇੱਕ ਹੋਰ ਬੁੱਤ ਦੀ ਭੰਨਤੋੜ ਕੀਤੀ ਗਈ ਹੈ । ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਮੰਗਲਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ । ਜਾਣਕਾਰੀ ਅਨੁਸਾਰ ਬੁੱਤ ਨੂੰ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਬਰਨਬੀ ਕੈਂਪਸ ਦੇ ਪੀਸ ਸਕੁਆਇਰ ਵਿੱਚ ਰੱਖਿਆ ਗਿਆ ਸੀ ।

ਵਣਜ ਦੂਤਘਰ ਨੇ ਟਵੀਟ ਕੀਤਾ ਕਿ ਅਸੀਂ ਬਰਨਬੀ ਕੈਂਪਸ ਵਿਚ ਸ਼ਾਂਤੀ ਦੇ ਦੂਤ ਮਹਾਤਮਾ ਗਾਂਧੀ ਦੇ ਬੁੱਤ ਤੋੜੇ ਜਾਣ ਦੀ ਕੜੀ ਨਿੰਦਾ ਕਰਦੇ ਹਾਂ। ਕੈਨੇਡੀਅਨ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਤੁਰੰਤ ਜਾਂਚ ਕਰਨ ਅਤੇ ਦੋਸ਼ੀਆਂ ਖਿਲਾਫ਼ ਕੜੀ ਕਾਰਵਾਈ ਕਰਨ ਦੀ ਅਪੀਲ ਕੀਤੀ ਜਾਂਦੀ ਹੈ।

error: Content is protected !!