ਗਾਂਧੀ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਰਾਹੁਲ ਗਾਂਧੀ ਪਹਿਲਾ ਸੰਸਦ ‘ਚੋਂ ਆਯੋਗ ਕਰਾਰ ਤੇ ਹੁਣ ਘਰੋਂ ਵੀ ਬੇਘਰ ਹੋਏ
ਨਵੀਂ ਦਿੱਲੀ (ਵੀਓਪੀ ਬਿਊਰੋ) ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ, ਜਦਕਿ ਅੱਜ ਉਨ੍ਹਾਂ ਨੂੰ ਸਰਕਾਰੀ ਬੰਗਲਾ ਵੀ ਖਾਲੀ ਕਰਨਾ ਪਵੇਗਾ। ਲੋਕ ਸਭਾ ਹਾਊਸਿੰਗ ਕਮੇਟੀ ਨੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ ਦੇ ਤਹਿਤ ਰਾਹੁਲ ਨੂੰ 22 ਅਪ੍ਰੈਲ ਤੱਕ ਬੰਗਲਾ ਖਾਲੀ ਕਰਨਾ ਹੋਵੇਗਾ।