Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
March
28
ਕੁਰਸੀ ਤਾਂ ਛੱਡਣੀ ਪਊ!… ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਤੋਂ ਮਿਲਿਆ ਵੱਡਾ ਝਟਕਾ, ਪਟੀਸ਼ਨ ਖਾਰਿਜ ਕਰਦਿਆਂ ਹਾਈ ਕੋਰਟ ਨੇ ਕਹੀ ਇਹ ਗੱਲ…
Latest News
National
Punjab
ਕੁਰਸੀ ਤਾਂ ਛੱਡਣੀ ਪਊ!… ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਤੋਂ ਮਿਲਿਆ ਵੱਡਾ ਝਟਕਾ, ਪਟੀਸ਼ਨ ਖਾਰਿਜ ਕਰਦਿਆਂ ਹਾਈ ਕੋਰਟ ਨੇ ਕਹੀ ਇਹ ਗੱਲ…
March 28, 2023
Voice of Punjab
ਕੁਰਸੀ ਤਾਂ ਛੱਡਣੀ ਪਊ!… ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਤੋਂ ਮਿਲਿਆ ਵੱਡਾ ਝਟਕਾ, ਪਟੀਸ਼ਨ ਖਾਰਿਜ ਕਰਦਿਆਂ ਹਾਈ ਕੋਰਟ ਨੇ ਕਹੀ ਇਹ ਗੱਲ…
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਮਨੀਸ਼ਾ ਗੁਲਾਟੀ ਵੱਲੋਂ ਰਾਜ ਸਰਕਾਰ ਦੇ ਹੁਕਮਾਂ ਨੂੰ ਦੂਜੀ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨਰ ਗੁਲਾਟੀ ਨੇ ਸਰਕਾਰੀ ਹੁਕਮਾਂ ‘ਚ ਸਪੱਸ਼ਟ ਨਾ ਹੋਣ ਸਮੇਤ ਤਕਨੀਕੀ ਕਾਰਨਾਂ ਦੇ ਆਧਾਰ ‘ਤੇ ਸੂਬਾ ਸਰਕਾਰ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।
ਇਸ ਤੋਂ ਪਹਿਲਾਂ ਮਨੀਸ਼ਾ ਗੁਲਾਟੀ ਨੇ ਸੀਨੀਅਰ ਵਕੀਲ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਇਰ ਕੀਤੀ ਸੀ। ਉਸ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਦੀ ਨਿਯੁਕਤੀ 13 ਮਾਰਚ 2018 ਨੂੰ ਤੈਅ ਪ੍ਰਕਿਰਿਆ ਅਨੁਸਾਰ ਤਿੰਨ ਸਾਲਾਂ ਲਈ ਕੀਤੀ ਗਈ ਸੀ। ਉਸ ਨੂੰ 18 ਸਤੰਬਰ 2020 ਤੋਂ 19 ਮਾਰਚ 2021 ਤੱਕ ਅਤੇ ਫਿਰ 18 ਮਾਰਚ 2024 ਤੱਕ ਨਿਰਧਾਰਤ ਪ੍ਰਕਿਰਿਆ ਅਧੀਨ ਵਾਧਾ ਦਿੱਤਾ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ 31 ਜਨਵਰੀ ਨੂੰ ਪੰਜਾਬ ਸਰਕਾਰ ਨੇ ਉਸ ਦੇ ਐਕਸਟੈਂਸ਼ਨ ਦੇ ਹੁਕਮਾਂ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੂੰ ਐਕਟ ਦੀ ਉਲੰਘਣਾ ਕਰਕੇ ਸੇਵਾਕਾਲ ਵਿਚ ਵਾਧਾ ਕੀਤਾ ਗਿਆ ਸੀ।
ਪਟੀਸ਼ਨਕਰਤਾ ਮਨੀਸ਼ਾ ਗੁਲਾਟੀ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਜਿਸ ਅਥਾਰਟੀ ਅਤੇ ਐਕਟ ਤਹਿਤ ਉਸ ਦੀ ਨਿਯੁਕਤੀ ਕੀਤੀ ਗਈ ਸੀ, ਉਸ ਤਹਿਤ ਉਸ ਨੂੰ ਸੇਵਾਕਾਲ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਐਕਸਟੈਂਸ਼ਨ ਰੱਦ ਕਰਨ ਦੇ ਹੁਕਮਾਂ ਨੂੰ ਗਲਤ ਦੱਸਦੇ ਹੋਏ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ 15 ਫਰਵਰੀ ਨੂੰ ਹਾਈ ਕੋਰਟ ਨੂੰ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈਣ ਲਈ ਸੂਚਿਤ ਕੀਤਾ ਸੀ। ਇਸ ‘ਤੇ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ। ਪਰ ਪੰਜਾਬ ਸਰਕਾਰ ਨੇ ਮੁੜ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ। ਗੁਲਾਟੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਹੁਕਮਾਂ ਦੀ ਵੈਧਤਾ ਨੂੰ ਚੁਣੌਤੀ ਦਿੱਤੀ ਹੈ ਅਤੇ ਇਸ ਹੁਕਮ ‘ਚ ਕਾਰਨ ਸਪੱਸ਼ਟ ਨਹੀਂ ਕੀਤਾ ਹੈ।
Post navigation
ਚਚੇਰੇ ਭਰਾ ਦਾ ਕਾਰਾ, ਆਪਣੇ ਮੰਦਬੁੱਧੀ ਬੱਚੇ ਨੂੰ ਸਹੀ ਕਰਨ ਲਈ ਦੇ ਦਿੱਤੀ 10 ਸਾਲਾ ਬੱਚੇ ਦੀ ਬਲੀ
ਸ਼ਹੀਦ ਦੇ ਜੱਦੀ ਪਿੰਡ ਦੀ ਡਿਸਪੈਂਸਰੀ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਲਾਹ ਕੇ ਲਾ ਦਿੱਤੀ ਮੁੱਖ ਮੰਤਰੀ ਮਾਨ ਦੀ, ਤਾਂ ਸਟੂਡੈਂਟਸ ਯੂਨੀਅਨ ਨੇ ਪੋਤੀ ਕਾਲਖ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us