ਸ਼ਹੀਦ ਦੇ ਜੱਦੀ ਪਿੰਡ ਦੀ ਡਿਸਪੈਂਸਰੀ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਲਾਹ ਕੇ ਲਾ ਦਿੱਤੀ ਮੁੱਖ ਮੰਤਰੀ ਮਾਨ ਦੀ, ਤਾਂ ਸਟੂਡੈਂਟਸ ਯੂਨੀਅਨ ਨੇ ਪੋਤੀ ਕਾਲਖ

ਸ਼ਹੀਦ ਦੇ ਜੱਦੀ ਪਿੰਡ ਦੀ ਡਿਸਪੈਂਸਰੀ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਲਾਹ ਕੇ ਲਾ ਦਿੱਤੀ ਮੁੱਖ ਮੰਤਰੀ ਮਾਨ ਦੀ, ਤਾਂ ਸਟੂਡੈਂਟਸ ਯੂਨੀਅਨ ਨੇ ਪੋਤੀ ਕਾਲਖ

ਖਟਕੜਕਲਾਂ/ਚੰਡੀਗੜ੍ਹ (ਵੀਓਪੀ ਬਿਊਰੋ) ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਤਸਵੀਰ ਲਾਉਣ ਲਈ ਇੰਨੇ ਉਤਾਵਲੇ ਹਨ ਕਿ ਜੱਦੀ ਪਿੰਡ ਵਿੱਚ 1973 ਤੋਂ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਡਿਸਪੈਂਸਰੀ ਤੋਂ ਸ਼ਹੀਦ ਭਗਤ ਸਿੰਘ, ਚਾਚਾ ਅਜੀਤ ਸਿੰਘ ਦੀਆਂ ਤਸਵੀਰਾਂ ਹਟਾ ਕੇ ਬਾਹਰ ਸਿਰਫ਼ ਮੁੱਖ ਮੰਤਰੀ ਦੀ ਤਸਵੀਰ ਲਗਾਈ ਗਈ ਹੈ। ਇੱਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 10 ਬੈੱਡਾਂ ਨੂੰ ਮਨਜ਼ੂਰੀ ਦੇ ਕੇ ਸਟਾਫ਼ ਤੈਨਾਤ ਕੀਤਾ ਸੀ।

ਇਸ ਮੌਕੇ ਵਿਧਾਨ ਸਭਾ ਹਲਕਾ ਬੰਗਾ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਨਾਲ ਛੇੜਛਾੜ ਮੰਦਭਾਗੀ ਗੱਲ ਹੈ। ਜੇਕਰ ਸ਼ਹੀਦ ਭਗਤ ਸਿੰਘ ਦਾ ਨਾਂ ਵਰਤਣ ਵਾਲੇ ਖੁਦ ਹੀ ਸ਼ਹੀਦਾਂ ਦੀਆਂ ਫੋਟੋਆਂ ਹਟਾ ਰਹੇ ਹਨ ਤਾਂ ਇਸ ਤੋਂ ਸਾਬਤ ਹੁੰਦਾ ਹੈ ਕਿ ਉਹ ਸ਼ਹੀਦਾਂ ਦੇ ਨਾਂ ‘ਤੇ ਚਲਾਕੀ ਖੇਡ ਰਹੇ ਹਨ।

ਦੂਜੇ ਪਾਸੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਸਥਿਤ ਆਮ ਆਦਮੀ ਕਲੀਨਿਕ ਦੇ ਹੋਰਡਿੰਗ ‘ਤੇ ਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਨੂੰ ਕਾਲਖ ਪੋਤ ਦਿੱਤੀ ਹੈ। ਜਿੱਥੇ ਪਹਿਲਾਂ ਭਗਤ ਸਿੰਘ ਦੀ ਫੋਟੋ ਚਿਪਕਾਈ ਗਈ ਸੀ, ਹੁਣ ਉੱਥੇ ਮੁੱਖ ਮੰਤਰੀ ਦੀ ਤਸਵੀਰ ਲਗਾ ਕੇ ਭਗਤ ਸਿੰਘ ਅਤੇ ਉਨ੍ਹਾਂ ਦੇ ਚਾਚਾ ਅਜੀਤ ਸਿੰਘ ਦੀਆਂ ਤਸਵੀਰਾਂ ਨੂੰ ਹਟਾ ਦਿੱਤਾ ਗਿਆ ਹੈ। ਕਲੀਨਿਕ ਤੋਂ ਪਹਿਲਾਂ ਆਮ ਆਦਮੀ ਮੁਹੱਲਾ ਪ੍ਰਾਇਮਰੀ ਹੈਲਥ ਸੈਂਟਰ ਸੀ, ਪਰ ਜਦੋਂ ਪੰਜਾਬ ਸਰਕਾਰ ਨੇ ਪੀ.ਐਚ.ਸੀ. ਨੂੰ ਆਮ ਆਦਮੀ ਕਲੀਨਿਕ ਵਿੱਚ ਤਬਦੀਲ ਕਰ ਦਿੱਤਾ, ਤਾਂ ਇਮਾਰਤ ਨੂੰ ਮੁੜ ਪੇਂਟ ਕਰ ਦਿੱਤਾ ਅਤੇ ਪਾਸਿਆਂ ਤੋਂ ਹੋਰ ਤਸਵੀਰਾਂ ਹਟਾ ਦਿੱਤੀਆਂ ਗਈਆਂ।
ਪੰਜਾਬ ਸਟੂਡੈਂਟਸ ਯੂਨੀਅਨ ਦੇ ਮੈਂਬਰਾਂ ਨੇ ਬੀਤੀ ਦੇਰ ਰਾਤ ਸ਼ਹੀਦ ਦੇ ਜੱਦੀ ਪਿੰਡ ਖਟਕੜਕਲਾਂ ਦੀ ਇਮਾਰਤ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਨਾ ਸੀ.ਐਮ ਦੀ ਫੋਟੋ ‘ਤੇ ਕਾਲਖ ਪੋਤ ਦਿੱਤੀ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਕਾਰਵਾਈ ਕੀਤੀ। ਇਹ ਘਟਨਾ ਖਟਕੜਕਲਾਂ ਵਿਖੇ ਆਉਂਦਿਆਂ ਹੀ ਡਿਸਪੈਂਸਰੀ ਵਿੱਚ ਭਗਤ ਸਿੰਘ ਦੇ ਪੂਰੇ ਪਰਿਵਾਰ ਦੀ ਫੋਟੋ ਲਗਾਈ ਗਈ।
ਰਾਜੂ ਬਰਨਾਲਾ PSU ਨੇ ਦੱਸਿਆ ਕਿ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿਖੇ ਇੱਕ ਡਿਸਪੈਂਸਰੀ ਦੇ ਬਾਹਰ ਸ਼ਹੀਦ ਭਗਤ ਸਿੰਘ ਦੀ ਫੋਟੋ ਲਗਾਈ ਗਈ ਸੀ, ਜਿਸ ਨੂੰ ‘ਆਪ’ ਵੱਲੋਂ ਅਪਗ੍ਰੇਡ ਕਰਕੇ ਡਿਸਪੈਂਸਰੀ ਦੀ ਬਜਾਏ ‘ਆਮ ਆਦਮੀ ਮੁਹੱਲਾ ਕਲੀਨਿਕ’ ਬਣਾ ਦਿੱਤਾ ਗਿਆ ਸੀ। ਪੀ.ਐੱਸ.ਯੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਫੋਟੋ ਨੂੰ ਬਲੈਕ ਕਰ ਦਿੱਤਾ ਅਤੇ ਚਿਤਾਵਨੀ ਦਿੱਤੀ ਕਿ ਸ਼ਹੀਦ ਨਾਲ ਅਜਿਹੀ ਹਰਕਤ ਕਰਨ ਵਾਲਿਆਂ ਨਾਲ ਅਜਿਹਾ ਸਲੂਕ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਤੁਰੰਤ ਭਗਤ ਸਿੰਘ ਦੀ ਫੋਟੋ ਅਤੇ ਉਸ ਦੇ ਮਾਤਾ, ਪਿਤਾ ਅਤੇ ਚਾਚੇ ਦੀ ਫੋਟੋ ਉਕਤ ਜਗ੍ਹਾ ‘ਤੇ ਲਗਾ ਦਿੱਤੀ।

error: Content is protected !!