ਮੋਗਾ ਵਿਚ ਪਿਤਾ ਦੇ ਰਿਵਾਲਵਰ ਵਿਚੋਂ ਚੱਲੀ ਗੋਲ਼ੀ, 17 ਸਾਲਾ ਪੁੱਤ ਦੇ ਸਿਰ ਵਿਚ ਵੱਜੀ, ਹੋਈ ਮੌਤ

ਮੋਗਾ ਵਿਚ ਪਿਤਾ ਦੇ ਰਿਵਾਲਵਰ ਵਿਚੋਂ ਚੱਲੀ ਗੋਲ਼ੀ, 17 ਸਾਲਾ ਪੁੱਤ ਦੇ ਸਿਰ ਵਿਚ ਵੱਜੀ, ਹੋਈ ਮੌਤ

ਵੀਓਪੀ ਬਿਊਰੋ, ਮੋਗਾ-ਪਿਓ ਦੇ ਰਿਵਾਲਵਰ ਵਿਚੋਂ ਚੱਲੀ ਗੋਲ਼ੀ ਕਾਰਨ ਨੌਜਵਾਨ ਪੁੱਤ ਦੀ ਮੌਤ ਹੋ ਗਈ। ਇਹ ਦਰਦਨਾਕ ਘਟਨਾ ਮੋਗਾ ਦੇ ਕਸਬੇ ਬਾਘਾਪੁਰਾਣਾ ਅਧੀਨ ਆਉਂਦੇ ਪਿੰਡ ਬਾਜੇਕੇ ਦੀ ਹੈ।


ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਮਿ੍ਤਕ 17 ਸਾਲ ਦੇ ਲੜਕੇ ਗੁਰਵਿੰਦਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਵਾਸੀ ਪਿੰਡ ਬਾਜੇਕੇ ਵੱਲੋਂ ਪੁਲਿਸ ਨੂੰ ਬਿਆਨ ਦਿੱਤੇ ਗਏ ਹਨ ਕਿ ਬੀਤੀ ਰਾਤ ਉਸ ਦਾ ਲੜਕਾ ਗੁਰਵਿੰਦਰ ਸਿੰਘ ਘਰ ‘ਚ ਹੀ ਉਸ ਦਾ ਰਿਵਾਲਵਰ ਸਾਫ ਕਰ ਰਿਹਾ ਸੀ ਤਾਂ ਇਸ ਦੌਰਾਨ ਰਿਵਾਲਵਰ ਵਿਚੋਂ ਗੋਲੀ ਚੱਲ ਗਈ, ਜੋ ਕਿ ਉਸ ਦੇ ਲੜਕੇ ਦੇ ਸਿਰ ਵਿਚ ਜਾ ਲੱਗੀ। ਬੁਰੀ ਤਰ੍ਹਾਂ ਜ਼ਖ਼ਮੀ ਹੋਏ ਲੜਕੇ ਨੂੰ ਮੋਗਾ ਦੇ ਇਕ ਪ੍ਰਰਾਈਵੇਟ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।

ਇਸ ਮਾਮਲੇ ਦੀ ਕਾਰਵਾਈ ਕਰ ਰਹੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਮਿ੍ਤਕ ਲੜਕੇ ਦੇ ਪਿਤਾ ਦੇ ਬਿਆਨ ਉਤੇ ਕਾਰਵਾਈ ਕਰ ਦਿੱਤੀ ਹੈ। ਮੋਗਾ ਦੇ ਸਰਕਾਰੀ ਹਸਪਤਾਲ ਵਿਚੋ ਪੋਸਟਮਾਰਟ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

error: Content is protected !!