ਜਥੇਦਾਰ ਹਰਪ੍ਰੀਤ ਸਿੰਘ ਦਾ ਸੀਐਮ ਨੂੰ ਦਿੱਤੇ ਜਵਾਬ ਵਾਲਾ ਟਵੀਟ ਹੋਇਆ ਬੈਨ, ਸੁਖਬੀਰ ਬਾਦਲ ਹੋਏ ਤੱਤੇ, ਕਿਹਾ- ਇਸ ਦਾ ਹਸ਼ਰ ਮਾੜਾ ਹੋਏਗਾ

ਜਥੇਦਾਰ ਹਰਪ੍ਰੀਤ ਸਿੰਘ ਦਾ ਸੀਐਮ ਨੂੰ ਦਿੱਤੇ ਜਵਾਬ ਵਾਲਾ ਟਵੀਟ ਹੋਇਆ ਬੈਨ, ਸੁਖਬੀਰ ਬਾਦਲ ਹੋਏ ਤੱਤੇ, ਕਿਹਾ- ਇਸ ਦਾ ਹਸ਼ਰ ਮਾੜਾ ਹੋਏਗਾ


ਵੀਓਪੀ ਬਿਊਰੋ, ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਜਵਾਬ ਵਾਲਾ ਟਵੀਟ ਬੈਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਉਤੇ ਕੀਤੇ ਗਏ ਪਲਟਵਾਰ ਨੂੰ ਭਾਰਤ ਵਿਚ ਬੈਨ ਕੀਤਾ ਗਿਆ ਹੈ। ਇਸ ਕਾਰਵਾਈ ਉਤੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਲੰਮੇ ਹੱਥੀਂ ਲਿਆ ਹੈ। ਉਨ੍ਹਾਂ ਨੇ ਟਵੀਟ ਰਾਹੀਂ ਭਗਵੰਤ ਮਾਨ ਉਤੇ ਤਿੱਖੇ ਸ਼ਬਦੀ ਹਮਲੇ ਕੀਤੇ।
ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਕਾਰ ਨੂੰ ਦਿੱਤੇ ਅਲਟੀਮੇਟਮ ਦੇ ਵਿਰੋਧ ਵਿਚ ਤਿੱਖਾ ਸ਼ਬਦੀ ਹਮਲਾ ਬੋਲਿਆ ਗਿਆ ਸੀ।

ਉਨ੍ਹਾਂ ਨੇ ਜਥੇਦਾਰ ਸਾਹਿਬ ਉਤੇ ਬਾਦਲ ਪਰਿਵਾਰ ਦਾ ਪੱਖ ਪੂਰਨ ਦੇ ਦੋਸ਼ ਲਾਏ ਸਨ। ਇਸ ਦੇ ਜਵਾਬ ਵਿਚ ਜਥੇਦਾਰ ਸਾਹਿਬ ਨੇ ਵੀ ਮੁੱਖ ਮੰਤਰੀ ਮਾਨ ਨੂੰ ਚੇਤਾਇਆ ਸੀ ਕਿ ਕਿਤੇ ਸਿਆਸੀ ਲੋਕ ਹੀ ਸਿਆਸੀ ਲੋਕਾਂ ਨੂੰ ਨਾ ਵਰਤ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਨੂੰ ਬਚਾਉਣ ਦਾ ਸੱਦਾ ਵੀ ਦਿੱਤਾ ਸੀ। ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਕੀਤੇ ਗਏ ਇਸ ਪਲਟਵਾਰ ਨੂੰ ਟਵੀਟਰ ਉਤੇ ਭਾਰਤ ਵਿਚ ਬੈਨ ਕਰ ਦਿੱਤਾ ਗਿਆ ਹੈ।

ਉਧਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ “ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਹੈ ਕਿ ਸਰਕਾਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸ਼ਬਦ ਵੀ ਬੈਨ ਕਰਨ ‘ਤੇ ਉਤਰ ਆਈਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਗੁਰੂ ਘਰ ਨਾਲ ਮੱਥਾ ਨਾ ਲਾਓ। ਛੇਵੇਂ ਪਾਤਸ਼ਾਹ ਵੱਲੋਂ ਸਿਰਜੇ ਮੀਰੀ-ਪੀਰੀ ਦੇ ਸਰਵ ਉੱਚ ਅਸਥਾਨ ਖਿਲਾਫ਼ ਜੰਗ ਛੇੜਨ ਵਾਲਿਆਂ ਦਾ ਹਸ਼ਰ ਮਾੜਾ ਹੁੰਦਾ ਹੈ।

error: Content is protected !!