ਅੰਨਦਾਤਾ ਨੂੰ ਕੁਦਰਤ ਦੀ ਮਾਰ; ਤਿੰਨ ਦਿਨ ਫਿਰ ਬਾਰਿਸ਼ ਤੇ ਗੜੇਮਾਰੀ ਦੀ ਚਿਤਾਵਨੀ, ਪੰਜਾਬ ਵਿੱਚ ਔਰੇਂਜ ਅਲਰਟ

ਅੰਨਦਾਤਾ ਨੂੰ ਕੁਦਰਤ ਦੀ ਮਾਰ; ਤਿੰਨ ਦਿਨ ਫਿਰ ਬਾਰਿਸ਼ ਤੇ ਗੜੇਮਾਰੀ ਦੀ ਚਿਤਾਵਨੀ, ਪੰਜਾਬ ਵਿੱਚ ਔਰੇਂਜ ਅਲਰਟ

 

ਜਲੰਧਰ/ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦਾ ਅੰਨਦਾਤਾ ਲਗਾਤਾਰ ਪਰੇਸ਼ਾਨੀਆਂ ਨੇ ਘੇਰਿਆ ਹੋਇਆ ਹੈ। ਕਦੀ ਸਰਕਾਰਾਂ ਵੱਲੋਂ ਅਣਦੇਖੀ ਤੇ ਕਦੀ ਕੁਦਰਤੀ ਮਾਰ। ਇਸ ਵਾਰ ਵੀ ਵਾਢੀ ਦੇ ਸੀਜ਼ਨ ਤੋਂ ਐਨ ਪਹਿਲਾਂ ਬਾਰਿਸ਼ ਨੇ ਕਿਸਾਨਾਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਵਿੱਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਫਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਤਿੰਨ ਦਿਨਾਂ ਤੱਕ ਮੌਸਮ ਫਿਰ ਖਰਾਬ ਰਹੇਗਾ। 30 ਮਾਰਚ ਤੋਂ 1 ਅਪ੍ਰੈਲ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਫਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ।

ਇਸ ਦੌਰਾਨ ਕੁਝ ਥਾਵਾਂ ‘ਤੇ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਦੋ ਦਿਨ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਪਿਛਲੀ ਬਾਰਿਸ਼-ਗੜੇਮਾਰੀ ਨਾਲ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ 30 ਮਾਰਚ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

ਪੰਜਾਬ ਵਿੱਚ ਮੀਂਹ, ਗੜੇਮਾਰੀ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਮੁਤਾਬਕ ਪਾਰਾ 5 ਡਿਗਰੀ ਤੱਕ ਡਿੱਗ ਸਕਦਾ ਹੈ। ਵੀਰਵਾਰ ਨੂੰ ਚੰਡੀਗੜ੍ਹ ‘ਚ ਬੱਦਲ ਛਾਏ ਰਹਿਣਗੇ। 31 ਮਾਰਚ ਅਤੇ 1 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ‘ਚ ਵੀ ਬਰਫਬਾਰੀ ਅਤੇ ਬਾਰਿਸ਼ ਦਾ ਅਲਰਟ ਹੋਵੇਗਾ।

error: Content is protected !!