ਖਾਕੀ ਫਿਰ ਦਾਗਦਾਰ; ਪੁਲਿਸ ਕੇਸ ਵਿੱਚੋਂ ਜ਼ਮਾਨਤ ਦਿਵਾਉਣ ਦੇ ਨਾਮ ‘ਤੇ ਮੰਗ ਰਿਹਾ ਸੀ 10 ਹਜ਼ਾਰ ਰੁਪਏ, ਇੰਝ ਆਇਆ ਅੜਿੱਕੇ

ਖਾਕੀ ਫਿਰ ਦਾਗਦਾਰ; ਪੁਲਿਸ ਕੇਸ ਵਿੱਚੋਂ ਜ਼ਮਾਨਤ ਦਿਵਾਉਣ ਦੇ ਨਾਮ ‘ਤੇ ਮੰਗ ਰਿਹਾ ਸੀ 10 ਹਜ਼ਾਰ ਰੁਪਏ, ਇੰਝ ਆਇਆ ਅੜਿੱਕੇ

 

ਲੁਧਿਆਣਾ (ਵੀਓਪੀ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਟਿੱਬਾ ਥਾਣੇ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਅਧਿਕਾਰੀ ਨੂੰ ਡਾਕਟਰ ਅਰੁਣ ਬਹਿਲ, ਵਾਸੀ ਰਾਜੂ ਕਾਲੋਨੀ, ਟਿੱਬਾ ਰੋਡ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਕੋਲ ਪਹੁੰਚ ਕੀਤੀ ਸੀ ਅਤੇ ਦੋਸ਼ ਲਗਾਇਆ ਸੀ ਕਿ ਅਧਿਕਾਰੀ ਨੇ ਉਸਦੇ ਖਿਲਾਫ ਦਰਜ ਕੀਤੇ ਪੁਲਿਸ ਕੇਸ ਵਿੱਚ ਜ਼ਮਾਨਤ ਦਿਵਾਉਣ ਲਈ ਉਸਦੀ ਮਦਦ ਕਰਨ ਲਈ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਈਓਡਬਲਯੂ ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

error: Content is protected !!