ਅੰਮ੍ਰਿਤਪਾਲ ਸਿੰਘ ਦੀ ਸਰਬੱਤ ਖ਼ਾਲਸਾ ਸੱਦਣ ਦੀ ਮੰਗ ਨਿੱਜੀ ਲੜਾਈ ਦਾ ਹਿੱਸਾ, ਸਿੱਖ ਆਗੂਆਂ ਨੇ ਪ੍ਰੈਸ ਕਾਨਫਰੰਸ ਕਰ ਕੇ ਕਿਹਾ- ਨੌਜਵਾਨਾਂ ਨੂੰ ਪਾਇਆ ਗ਼ਲਤ ਰਸਤੇ

ਅੰਮ੍ਰਿਤਪਾਲ ਸਿੰਘ ਦੀ ਸਰਬੱਤ ਖ਼ਾਲਸਾ ਸੱਦਣ ਦੀ ਮੰਗ ਨਿੱਜੀ ਲੜਾਈ ਦਾ ਹਿੱਸਾ, ਸਿੱਖ ਆਗੂਆਂ ਨੇ ਪ੍ਰੈਸ ਕਾਨਫਰੰਸ ਕਰ ਕੇ ਕਿਹਾ- ਨੌਜਵਾਨਾਂ ਨੂੰ ਪਾਇਆ ਗ਼ਲਤ ਰਸਤੇ


ਵੀਓਪੀ ਬਿਊਰੋ, ਅੰਮ੍ਰਿਤਸਰ-ਸਰਬੱਤ ਖ਼ਾਲਸਾ ਦੀ ਮੰਗ ਮੌਜੂਦਾ ਹਾਲਾਤ ਵਿਚ ਅੰਮ੍ਰਿਤਪਾਲ ਸਿੰਘ ਦੀ ਨਿੱਜੀ ਲੜਾਈ ਦਾ ਹਿੱਸਾ ਹੈ। ਇਹ ਪ੍ਰਗਟਾਵਾ ਸਿੱਖ ਆਗੂਆਂ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰੈੱਸ ਕਾਨਫਰੰਸ ਦੌਰਾਨ ਮੌਜੂਦ ਪਰਮਜੀਤ ਸਿੰਘ ਸਹੋਲੀ ਉੱਘੇ ਅਕਾਲੀ ਆਗੂ, ਬਾਬਾ ਬੂਟਾ ਸਿੰਘ, ਗੁਰਮੀਤ ਸਿੰਘ ਗੋਰਾ ਅਤੇ ਹੋਰ ਸਿੱਖ ਆਗੂਆਂ ਨੇ ਕਿਹਾ ਕਿ ਅਜਾਨਾਲਾ ਵਿਚ ਅੰਮ੍ਰਿਤਪਾਲ ਦੇ ਸਾਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਥਾਣੇ ਵਿਚ ਲੈ ਕੇ ਜਾਣਾ ਅਤੇ ਕਈ ਵਿਅਕਤੀਆਂ ਦਾ ਫੱਟੜ ਹੋਣਾ ਗ਼ਲਤ ਕਾਰਵਾਈ ਦਾ ਹਿੱਸਾ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਉੱਪਰ ਪੁਲਿਸ ਵੱਲੋਂ ਕੀਤੀ ਕਾਰਵਾਈ ਅਤੇ ਉਸ ਦੇ ਨਤੀਜੇ ਵਜੋਂ ਅੰਮ੍ਰਿਤਪਾਲ ਸਿੰਘ ਵੱਲੋਂ ਨੌਜਵਾਨਾਂ ਨੂੰ ਗਲਤ ਰਾਹੇ ਪਾਉਣਾ ਗਲਤ ਸੋਚ ਦਾ ਨਤੀਜਾ ਹੈ।


ਸਿੱਖ ਆਗੂਆਂ ਨੇ ਕਿਹਾ ਕਿ ਸਰਬੱਤ ਖਾਲਸਾ ਸਾਲ 2015 ਵਿਚ ਉਦੋਂ ਸਦਿਆ ਗਿਆ ਸੀ ਜਦੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੀਆਂ ਘਟਨਾਵਾਂ ਹੋਈਆਂ ਸਨ ਅਤੇ ਨੇੜੇ ਹੀ ਗੋਲੀ ਕਾਂਡ ਹੋਇਆ ਸੀ। ਉਸ ਸਮੇਂ ਉਨ੍ਹਾਂ ਦੀ ਆਪਣੀ ਸਰਕਾਰ ਸੀ ਤੇ ਉਨ੍ਹਾਂ ਦੀ ਕਿਤੇ ਸੁਣਵਾਈ ਨਹੀਂ ਹੋਈ ਸੀ। ਇਹੋ ਜਿਹੇ ਹਾਲਾਤ ਵਿਚ ਉਨ੍ਹਾਂ ਵੱਲੋਂ ਸਰਬੱਤ ਖ਼ਾਲਸਾ ਸਦਿਆ ਗਿਆ ਸੀ।


ਅਕਾਲੀ ਦਲ ਸੁਤੰਤਰ ਪਾਰਟੀ ਦੇ ਪ੍ਰਮੁੱਖ ਆਗੂ ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਉਨ੍ਹਾਂ ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਵੀ ਬੇਨਤੀ ਕੀਤੀ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਵਿਚ ਉਨ੍ਹਾਂ ਦਾ ਸਾਥ ਦੇਣ ਪ੍ਰੰਤੂ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਨੇ ਨੌਜਵਾਨਾਂ ਨੂੰ ਗਲਤ ਰਸਤੇ ਪਾਇਆ, ਜਿਸ ਕਾਰਨ ਮੌਜੂਦਾ ਸਰਕਾਰ ਨੂੰ ਉਨ੍ਹਾਂ ਉੱਪਰ ਐੱਨਐੱਸਏ ਵਰਗਾ ਸਖ਼ਤ ਕਾਨੂੰਨ ਲਗਾਉਣਾ ਪਿਆ। ਇਸ ਕਾਰਨ ਪੰਜਾਬ ਦੇ ਕਈ ਨੌਜਵਾਨ ਪਰੇਸ਼ਾਨੀ ਵਿਚ ਹਨ ਅਤੇ ਪੁਲਿਸ ਕਾਰਵਾਈ ਕਾਰਨ ਨੌਜਵਾਨ ਬਾਹਰਲੀਆ ਜੇਲ੍ਹਾਂ ਵਿਚ ਭੇਜ ਦਿੱਤੇ ਗਏ।

error: Content is protected !!