‘ਆਪ’ ਦੇ ਇਕ ਹੋਰ ਵਿਧਾਇਕ ਨੇ ਕੈਨੇਡਾ ਦੀ ਪੱਕੀ ਕੁੜੀ ਨਾਲ ਕਰਵਾਇਆ ਵਿਆਹ, ਸ਼ਿਮਲਾ ‘ਚ ਲਈਆਂ ਲਾਵਾਂ

‘ਆਪ’ ਦੇ ਇਕ ਹੋਰ ਵਿਧਾਇਕ ਨੇ ਕੈਨੇਡਾ ਦੀ ਪੱਕੀ ਕੁੜੀ ਨਾਲ ਕਰਵਾਇਆ ਵਿਆਹ, ਸ਼ਿਮਲਾ ‘ਚ ਲਈਆਂ ਲਾਵਾਂ

 

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਚਾਹੇ ਜਨਤਾ ਨਾਲ ਵੋਟਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਤਾਂ ਪੂਰੇ ਨਾ ਕੀਤੇ ਹੋਣ ਪਰ ਸਰਕਾਰ ਬਣਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਨੇ ਇਕ ਤੋਂ ਬਾਅਦ ਇਕ ਵਿਆਹ ਕਰਵਾ ਕੇ ਜ਼ਰੂਰ ਆਪਣੇ ਘਰ ਵਸਾਉਣੇ ਸ਼ੁਰੂ ਕਰਵ ਦਿੱਤੇ ਹਨ। ਇਸ ਦੇ ਨਾਲ ਹੀ ਹੁਣ ‘ਆਪ’ ਦੇ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਐਤਵਾਰ ਨੂੰ ਵਿਆਹ ਦੇ ਬੰਧਨ ‘ਚ ਬੱਝ ਗਏ। ਉਨ੍ਹਾਂ ਦਾ ਵਿਆਹ ਬਾਬਾ ਰੇਸ਼ਮ ਸਿੰਘ ਜੀ ਚੱਕਪਾਖੀ ਸ੍ਰੀ ਮੁਕਤਸਰ ਸਾਹਿਬ ਦੀ ਪੋਤੀ ਰਾਜਵੀਰ ਕੌਰ ਨਾਲ ਹੋਇਆ। ਸ਼ਿਮਲਾ ਦੇ ਕੁਫਰੀ ‘ਚ ਵਿਆਹ ਸਮਾਗਮ ਦਾ ਆਯੋਜਨ ਕੀਤਾ ਗਿਆ।

33 ਸਾਲਾ ਸੁਖਾਨੰਦ ਇੰਜੀਨੀਅਰਿੰਗ ਗ੍ਰੈਜੂਏਟ ਹੈ ਅਤੇ ਬਾਘਾਪੁਰਾਣਾ ਤੋਂ ਪਹਿਲੀ ਵਾਰ ਵਿਧਾਇਕ ਬਣਿਆ ਹੈ। ਉਹ ਇੱਕ ਗੈਸ ਏਜੰਸੀ ਦਾ ਮਾਲਕ ਅਤੇ ਖੇਤੀ ਵਿਗਿਆਨੀ ਵੀ ਹੈ। ਉਸ ਦੀ ਪਤਨੀ ਰਾਜਵੀਰ ਕੌਰ ਲਾਅ ਗ੍ਰੈਜੂਏਟ ਹੈ ਅਤੇ ਕੈਨੇਡਾ ਦੀ ਪੱਕੀ ਵਸਨੀਕ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ, ਮਾਤਾ ਹਰਪਾਲ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ ਅਤੇ ਚੇਤਨ ਸਿੰਘ ਜੌੜਾਮਾਜਰਾ ਪਹੁੰਚੇ ਅਤੇ ਨਵ-ਵਿਆਹੇ ਜੋੜੇ ਨੂੰ ਵਧਾਈ ਦਿੱਤੀ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਪੋਸਟ ਅਪਲੋਡ ਕਰਕੇ ਵਿਆਹ ਦੀ ਫੋਟੋ ਸਾਂਝੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਤੋਂ ਪਹਿਲਾਂ ਮੁੜ ਵਿਆਹ ਕਰਵਾਇਆ ਸੀ। ਇਸ ਤੋਂ ਬਾਅਦ ਵਿਧਾਇਕਾ ਨਰਿੰਦਰ ਕੌਰ ਭਾਰਜ, ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਹਾਲ ਹੀ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝ ਗਏ। ਫਿਰੋਜ਼ਪੁਰ ਸ਼ਹਿਰੀ ਤੋਂ ‘ਆਪ’ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੀ ਦੁਬਾਰਾ ਵਿਆਹ ਕਰਵਾ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਇਸੇ ਸਾਲ ਵਿਆਹ ਦੇ ਬੰਧਨ ‘ਚ ਬੱਝ ਜਾਣਗੇ।

error: Content is protected !!