ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਪਾਰਟੀ ਵਿਚੋਂ ਕੱਢਿਆ, ਪਾਰਟੀ ਵਿਰੋਧੀ ਸਰਗਰਮੀਆਂ ਦਾ ਲਾਇਆ ਦੋਸ਼, ਇਸ ਪਾਰਟੀ ਵਿਚ ਹੋ ਸਕਦੇ ਹਨ ਸ਼ਾਮਲ

ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਪਾਰਟੀ ਵਿਚੋਂ ਕੱਢਿਆ, ਪਾਰਟੀ ਵਿਰੋਧੀ ਸਰਗਰਮੀਆਂ ਦਾ ਲਾਇਆ ਦੋਸ਼, ਇਸ ਪਾਰਟੀ ਵਿਚ ਹੋ ਸਕਦੇ ਹਨ ਸ਼ਾਮਲ


ਵੀਓਪੀ ਬਿਊਰੋ, ਜਲੰਧਰ : ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਰਿੰਕੂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਦੋਸ਼ ਲਾਇਆ ਹੈ। ਪੰਜਾਬ ਕਾਂਗਰਸ ਦੇ ਕੇਂਦਰੀ ਇੰਚਾਰਜ ਹਰੀਸ਼ ਚੌਧਰੀ ਨੇ ਰਿੰਕੂ ਨੂੰ ਪਾਰਟੀ ‘ਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਹੈ।


ਪਿਛਲੇ 1 ਹਫਤੇ ਤੋਂ ਸੁਸ਼ੀਲ ਰਿੰਕੂ ਬਾਰੇ ਚਰਚਾ ਹੈ ਕਿ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਦੇਰ ਰਾਤ ਤੋਂ ਹੀ ਚਰਚਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਸ਼ਾਮ ਨੂੰ ਫਗਵਾੜਾ ਪਹੁੰਚ ਰਹੇ ਹਨ ਅਤੇ ਇਸੇ ਪ੍ਰੋਗਰਾਮ ‘ਚ ਸੁਸ਼ੀਲ ਰਿੰਕੂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਜਾਵੇਗਾ।

ਸੁਸ਼ੀਲ ਰਿੰਕੂ ਦਾ ਕਾਂਗਰਸ ਛੱਡਣਾ ਪਾਰਟੀ ਲਈ ਵੱਡਾ ਝਟਕਾ ਸਾਬਤ ਹੋ ਸਕਦਾ ਹੈ ਅਤੇ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਹੀ ਸੁਸ਼ੀਲ ਰਿੰਕੂ ਨੂੰ ਕਾਂਗਰਸ ਦੇ ਖਿਲਾਫ ਮੈਦਾਨ ‘ਚ ਉਤਾਰ ਸਕਦੀ ਹੈ। ਭਾਵੇਂ ਸੁਸ਼ੀਲ ਰਿੰਕੂ ਦੀ ਐਂਟਰੀ ਨਾਲ ਆਮ ਆਦਮੀ ਪਾਰਟੀ ਵਿਚ ਵੀ ਨਾਰਾਜ਼ਗੀ ਵਧ ਸਕਦੀ ਹੈ ਪਰ ਰਿੰਕੂ ਨੂੰ ਲੈ ਕੇ ਪਾਰਟੀ ਵਿੱਚ ਚੱਲ ਰਹੀ ਨਾਰਾਜ਼ਗੀ ਨੂੰ ਝੱਲਣ ਲਈ ‘ਆਪ’ ਹਾਈਕਮਾਂਡ ਵੀ ਤਿਆਰ ਹੈ। ਰਿੰਕੂ ਦੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਨਾਲ ਸਿਆਸੀ ਸਮੀਕਰਨ ਬਦਲਣਗੇ ਤੇ ਆਪ ਇਸ ਦਾ ਸਿਆਸੀ ਲਾਭ ਹੁੰਦਾ ਹੈ ਜਾਂ ਨੁਕਸਾਨ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

error: Content is protected !!