ਪ੍ਰੇਮ-ਪ੍ਰਸੰਗ ਬਣੇ ਮੌਤ ਦਾ ਕਾਰਨ, ਟਿਊਬਵੈੱਲ ‘ਤੇ ਲਟਕਦੀ ਮਿਲੀ ਲਾਸ਼ ਤਾਂ ਮਾਂ ਨੇ ਦੱਸੀ ਸਾਰੀ ਕਹਾਣੀ, ਪੰਜ ਜਣਿਆਂ ‘ਤੇ ਕੇਸ ਦਰਜ

ਪ੍ਰੇਮ-ਪ੍ਰਸੰਗ ਬਣੇ ਮੌਤ ਦਾ ਕਾਰਨ, ਟਿਊਬਵੈੱਲ ‘ਤੇ ਲਟਕਦੀ ਮਿਲੀ ਲਾਸ਼ ਤਾਂ ਮਾਂ ਨੇ ਦੱਸੀ ਸਾਰੀ ਕਹਾਣੀ, ਪੰਜ ਜਣਿਆਂ ‘ਤੇ ਕੇਸ ਦਰਜ

 

ਵੀਓਪੀ ਬਿਊਰੋ- ਤਰਨਤਾਰਨ ਜ਼ਿਲ੍ਹੇ ਵਿੱਚ ਪ੍ਰੇਮ ਸਬੰਧਾਂ ਵਿੱਚ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਮਾਂ ਦੀ ਸ਼ਿਕਾਇਤ ’ਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ।

ਜਸਬੀਰ ਕੌਰ ਪਤਨੀ ਬਲਬੀਰ ਸਿੰਘ ਵਾਸੀ ਪਿੰਡ ਕੋਟਲੀ ਵਸਾਵਾ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ ਲੜਕਾ ਰਣਜੀਤ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ। ਉਸਦੀ ਇੱਕ ਕੁੜੀ ਨਾਲ ਦੋਸਤੀ ਸੀ। ਇਸ ਸਬੰਧੀ ਲੜਕੀ ਦੇ ਪਿਤਾ ਅਤੇ ਹੋਰ ਰਿਸ਼ਤੇਦਾਰਾਂ ਨੇ ਕਰੀਬ 15 ਦਿਨ ਪਹਿਲਾਂ ਉਸ ਦੇ ਲੜਕੇ ਨੂੰ ਰਸਤੇ ਵਿੱਚ ਰੋਕ ਲਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਉਸ ਦਾ ਮੋਬਾਈਲ ਫੋਨ ਖੋਹ ਲਿਆ।
ਜਸਬੀਰ ਕੌਰ ਨੇ ਪੁਲਿਸ ਨੂੰ ਦੱਸਿਆ ਕਿ 1 ਅਪ੍ਰੈਲ ਨੂੰ ਉਸ ਦਾ ਲੜਕਾ ਘਰ ਵਾਪਸ ਨਹੀਂ ਆਇਆ। ਉਸ ਦੀ ਸਾਰੇ ਰਿਸ਼ਤੇਦਾਰਾਂ ਵਿੱਚ ਭਾਲ ਕੀਤੀ। ਇਸ ਤੋਂ ਬਾਅਦ 2 ਅਪ੍ਰੈਲ ਦੀ ਰਾਤ ਨੂੰ ਰਣਜੀਤ ਸਿੰਘ ਦੀ ਲਾਸ਼ ਪਿੰਡ ਦੇ ਟਿਊਬਵੈੱਲ ਦੇ ਕਮਰੇ ‘ਚੋਂ ਬਰਾਮਦ ਹੋਈ। ਇਸ ਸਬੰਧੀ ਥਾਣਾ ਸਦਰ ਵਲਟੋਹਾ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਜਸਬੀਰ ਕੌਰ ਦੀ ਸ਼ਿਕਾਇਤ ’ਤੇ ਜਸਪਾਲ ਸਿੰਘ, ਸੁਖਚੈਨ ਸਿੰਘ, ਸੁਖਵਿੰਦਰ ਕੌਰ, ਅਮਰਜੀਤ ਸਿੰਘ ਅਤੇ ਕੁਲਵਿੰਦਰ ਕੌਰ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

error: Content is protected !!