Breaking News: ‘ਆਪ’ ਨੇ ਸੁਸ਼ੀਲ ਰਿੰਕੂ ਨੂੰ ਬਣਾਇਆ ਜਲੰਧਰ ਤੋਂ ਲੋਕ ਸਭਾ ਸੀਟ ਲਈ ਉਮੀਦਵਾਰ

Breaking News: ‘ਆਪ’ ਨੇ ਸੁਸ਼ੀਲ ਰਿੰਕੂ ਨੂੰ ਬਣਾਇਆ ਜਲੰਧਰ ਤੋਂ ਲੋਕ ਸਭਾ ਸੀਟ ਲਈ ਉਮੀਦਵਾਰ

ਜਲੰਧਰ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਪਿਛਲੇ ਦਿਨੀਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ ਸੁਸ਼ੀਲ ਰਿੰਕੂ ਜਲੰਧਰ ਪੱਛਮੀ ਤੋਂ ਕਾਂਗਰਸ ਦੇ ਵਿਧਾਇਕ ਸਨ ਅਤੇ ਪਿਛਲੀ ਵਾਰ ਆਮ ਆਦਮੀ ਪਾਰਟੀ ਦੇ ਸੁਸ਼ੀਲ ਅੰਗੁਰਾਲ ਨੇ ਸੁਸ਼ੀਲ ਰਿੰਕੂ ਨੂੰ ਹਰਾਇਆ ਸੀ।

ਇਸ ਦੌਰਾਨ ਇਹ ਵੀ ਦੇਖਣ ਨੂੰ ਆਇਆ ਹੈ ਕਿ ਆਮ ਆਦਮੀ ਪਾਰਟੀ ਨੂੰ ਜਲੰਧਰ ਸੀਟ ਲਈ ਕੋਈ ਯੋਗ ਉਮੀਦਵਾਰ ਨਹੀ ਮਿਲ ਰਿਹਾ ਸੀ, ਸ਼ਾਇਦ ਤਾਂ ਹੀ ਉਹ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਉਪਰ ਡੋਰੇ ਪਾ ਰਹੀ ਸੀ। ਅਤੇ ਆਖਿਰਕਾਰ ਕਾਂਗਰਸ ਦੇ ਹੀ ਸਾਬਕਾ ਵਿਧਾਇਕ ਨੂੰ ਉਸ ਨੇ ਆਪਣਾ ਉਮੀਦਵਾਰ ਬਣਾ ਲਿਆ।

error: Content is protected !!