ਪਹਿਲੀ ਵਾਰ ਚੋਣ ਲੜਨ ਤੋਂ ਭੱਜ ਰਿਹੈ ਸ਼੍ਰੋਮਣੀ ਅਕਾਲੀ ਦਲ : ਪਰਮਿੰਦਰ ਢੀਂਡਸਾ

ਪਹਿਲੀ ਵਾਰ ਚੋਣ ਲੜਨ ਤੋਂ ਭੱਜ ਰਿਹੈ ਸ਼੍ਰੋਮਣੀ ਅਕਾਲੀ ਦਲ : ਪਰਮਿੰਦਰ ਢੀਂਡਸਾ


ਵੀਓਪੀ ਬਿਊਰੋ, ਜਲੰਧਰ-ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਜ਼ੋਰਾਂ ਉਤੇ ਹੈ। ਆਮ ਆਮਦਮੀ ਪਾਰਟੀ ਤੇ ਕਾਂਗਰਸ ਵਿਚ ਸ਼ਬਦੀ ਜੰਗ ਜਾਰੀ ਹੈ। ਉਧਰ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲਿਆ ਹੈ । ਢੀਂਡਸਾ ਮੁਤਾਬਕ ਸੰਗਰੂਰ ਤੋਂ ਬਾਅਦ ਹੁਣ ਜਲੰਧਰ ਦੀ ਚੋਣ ਆਮ ਆਦਮੀ ਪਾਰਟੀ ਦੇ ਲਈ ਬਹੁਤ ਅਹਿਮ ਹੈ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ਚੋਣ ਲੜਨ ਤੋਂ ਭੱਜਦੀ ਨਜ਼ਰ ਆ ਰਹੀ ਹੈ । ਅਕਾਲੀ ਦਲ ਆਪਣੀ ਭਾਈਵਾਲ ਬਸਪਾ ਦੇ ਹੱਥਾਂ ਵਿੱਚ ਜ਼ਿੰਮੇਵਾਰੀ ਪਾ ਕੇ ਆਪਣੇ ਆਪ ਨੂੰ ਬਚਾਉਣਾ ਦੀ ਕੋਸ਼ਿਸ਼ ਵਿੱਚ ਹੈ।


ਉਨ੍ਹਾਂ ਕਿਹਾ ਕਿ ਜਲੰਧਰ ਦੀ ਇਸ ਸੀਟ ‘ਤੇ ਕਾਂਗਰਸ ਜ਼ਿਆਦਾਤਰ ਜਿੱਤ ਦਰਜ ਕਰਦੀ ਰਹੀ ਹੈ ਪਰ ਹੁਣ ਇਹ ਸੀਟ ਕਾਂਗਰਸ ਪਾਰਟੀ ਲਈ ਵੀ ਚੁਣੌਤੀ ਬਣ ਗਈ ਹੈ।ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਆਉਣ ਤੋਂ ਬਾਅਦ ਵੀ ਕਾਂਗਰਸ ਪਾਰਟੀ ਵਿੱਚ ਅੰਦਰੂਨੀ ਵਿਵਾਦ ਨਜ਼ਰ ਆ ਰਿਹਾ ਹੈ।ਕਿਉਂਕਿ ਕਾਂਗਰਸ ਪਾਰਟੀ ਦੇ ਵੱਡੇ ਚਿਹਰੇ ਨਵਜੋਤ ਸਿੰਘ ਸਿੱਧੂ ਤੋਂ ਦੂਰੀ ਬਣਾ ਰਹੇ ਹਨ ।

ਨਵਜੋਤ ਸਿੰਘ ਸਿੱਧੂ ਦੇ ਨਾਲ ਉਹ ਆਗੂ ਵੀ ਹਨ ਜੋ ਕਾਂਗਰਸ ‘ਚ ਡਟੇ ਹੋਏ ਹਨ।ਪੰਜਾਬ ਕਾਂਗਰਸ ਨੂੰ ਅੱਜ ਨਵਜੋਤ ਸਿੰਘ ਸਿੱਧੂ ਦੀ ਲੋੜ ਹੈ। ਢੀਂਡਸਾ ਨੇ ਕਿਹਾ ਕਿ ਸਿੱਧੂ ਸਾਹਿਬ ਪ੍ਰਧਾਨ ਬਣਨਾ ਚਾਹੁੰਦੇ ਹਨ ਅਤੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਮੁੱਖ ਮੰਤਰੀ ਅਹੁਦੇ ਦੇ ਸਾਰੇ ਦਾਅਵੇਦਾਰ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਜ਼ਿਮਨੀ ਚੋਣਾਂ ਲੋਕਾਂ ਦੇ ਮੂਡ ਨੂੰ ਦਰਸਾਉਂਦੀਆਂ ਹਨ ਕਿ ਉਹ ਸੂਬੇ ਦੀ ਰਾਜਨੀਤੀ ਵਿੱਚ ਕੀ ਬਦਲਾਅ ਚਾਹੁੰਦੇ ਹਨ।

error: Content is protected !!