ਪੰਜਾਬ ਆ ਕੇ ਕੇਜਰੀਵਾਲ ਨੇ ਕਿਹਾ-ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ…

ਪੰਜਾਬ ਆ ਕੇ ਕੇਜਰੀਵਾਲ ਨੇ ਕਿਹਾ-ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ…

ਪਟਿਆਲਾ (ਵੀਓਪੀ ਬਿਊਰੋ) ‘ਸੀਐਮ ਦੀ ਯੋਗਸ਼ਾਲਾ’ ਪ੍ਰੋਜੈਕਟ ਦੀ ਸ਼ੁਰੂਆਤ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਪਾਲ ਸਿੰਘ ਦਾ ਨਾਂ ਲਏ ਬਿਨਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਜੇਕਰ ਕੋਈ ਅਜਿਹੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਅਮਨ-ਕਾਨੂੰਨ ਦੇ ਖੇਤਰ ਵਿੱਚ ਕੀਤੀਆਂ ਕਈ ਮਿਸਾਲੀ ਪਹਿਲਕਦਮੀਆਂ ਲਈ ਭਗਵੰਤ ਮਾਨ ਦੀ ਸ਼ਲਾਘਾ ਕੀਤੀ। ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਵਾਲੇ ਜ਼ਿਆਦਾਤਰ ਗੈਂਗਸਟਰ ਅੱਜ ਸਲਾਖਾਂ ਪਿੱਛੇ ਹਨ। ਉਨ੍ਹਾਂ ਕਿਹਾ ਕਿ ਰਾਮ ਨੌਮੀ ‘ਤੇ ਦੇਸ਼ ਦੇ ਕਈ ਸੂਬਿਆਂ ‘ਚ ਦੰਗੇ ਹੋਏ ਪਰ ਪੰਜਾਬ ‘ਚ ਇਕ ਵੀ ਘਟਨਾ ਨਹੀਂ ਵਾਪਰੀ।

ਉਨ੍ਹਾਂ ਕਿਹਾ ਕਿ ਮਾਨ ਸਹਿਬ ਨੇ ਜਿਸ ਪ੍ਰਪੱਕਤਾ ਨਾਲ ਪਿਛਲੇ ਇੱਕ ਮਹੀਨੇ ਦੌਰਾਨ ਸਖ਼ਤ ਫੈਸਲੇ ਲਏ ਹਨ, ਉਸ ਕਾਰਨ ਕਿਸੇ ਨੇ ਵੀ ਪੰਜਾਬ ਵਿੱਚ ਅਰਾਜਕਤਾ ਪੈਦਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਹਰ ਕੋਈ ਜਾਣਦਾ ਹੈ ਕਿ ਅਜਿਹਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।

ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਬੇਅਦਬੀ ਦੇ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਬਣਾਈ ਗਈ ਐਸਆਈਟੀ ਦੀ ਜਾਂਚ ਰਿਪੋਰਟ ਜੋ ਪਿਛਲੇ ਅੱਠ ਸਾਲਾਂ ਤੋਂ ਚਾਰ ਸੀਲਬੰਦ ਲਿਫ਼ਾਫ਼ਿਆਂ ਵਿੱਚ ਪਈ ਸੀ, ਸਰਕਾਰ ਨੂੰ ਉਨ੍ਹਾਂ ਸੀਲਬੰਦ ਲਿਫ਼ਾਫ਼ਿਆਂ ਨੂੰ ਖੋਲ੍ਹਣ ਲਈ ਕਿਹਾ ਗਿਆ ਹੈ। ਇਸ ਮਾਮਲੇ ਵਿੱਚ ਭਾਵੇਂ ਕਿੰਨੇ ਵੀ ਵੱਡੇ ਨਾਂ ਹੋਣ, ਉਨ੍ਹਾਂ ਨੂੰ ਸਜ਼ਾ ਜ਼ਰੂਰ ਮਿਲੇਗੀ।

error: Content is protected !!