ਉਡੀਕ ਖ਼ਤਮ ! ਪੰਜਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਜ਼ਿਲ੍ਹੇ ਦੀ ਕੁੜੀ ਨੇ ਕੀਤਾ ਟਾਪ

ਉਡੀਕ ਖ਼ਤਮ ! ਪੰਜਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਜ਼ਿਲ੍ਹੇ ਦੀ ਕੁੜੀ ਨੇ ਕੀਤਾ ਟਾਪ


ਵੀਓਪੀ ਬਿਊਰੋ, ਚੰਡੀਗੜ੍ਹ-ਇੰਤਜ਼ਾਰ ਦੀਆਂ ਘੜੀਆਂ ਖਤਮ ਹੋਈਆਂ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।  ਇਸ ਵਾਰ ਮਾਨਸਾ ਜ਼ਿਲ੍ਹੇ ਨੇ ਨਤੀਜੇ ਵਿਚ ਬਾਜ਼ੀ ਮਾਰੀ ਹੈ। ਮਾਨਸਾ ਦੀ ਜਸਪ੍ਰੀਤ ਕੌਰ ਪੁੱਤਰੀ ਜਰਨੈਲ ਸਿੰਘ ਨੇ ਪਹਿਲਾ, ਮਾਨਸਾ ਦੀ ਹੀ ਨਵਦੀਪ ਕੌਰ ਪੁੱਤਰੀ ਕਰਮਜੀਤ ਸਿੰਘ ਨੇ ਦੂਜਾ ਤੇ ਫਰੀਦਕੋਟ ਦੇ ਰਹਿਣ ਵਾਲੇ ਗੁਰਨੂਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਇਕ ਵਾਰ ਮੁੜ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ।

ਪਹਿਲਾਂ ਇਹ ਨਤੀਜਾ 3 ਅਪ੍ਰੈਲ ਨੂੰ ਐਲਾਨ ਕੀਤਾ ਜਾਣਾ ਸੀ ਪਰ ਕੁਝ ਕਾਰਨਾਂ ਕਰ ਕੇ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ। ਅੱਜ 6 ਅਪ੍ਰੈਲ ਨੂੰ ਨਤੀਜਾ ਐਲਾਨ ਦਿੱਤਾ ਗਿਆ ਹੈ। ਵਿਦਿਆਰਥੀ www.pseb.ac.in ਉਤੇ ਨਤੀਜਾ ਵੇਖ ਸਕਦੇ ਹਨ।

error: Content is protected !!